ਪੰਜਾਬ ਬਜਟ ਇਜਲਾਸ ਦੌਰਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਅਹਿਮ ਐਲਾਨ

Monday, Jun 27, 2022 - 01:35 PM (IST)

ਪੰਜਾਬ ਬਜਟ ਇਜਲਾਸ ਦੌਰਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਅਹਿਮ ਐਲਾਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਬਜਟ ਪੇਸ਼ ਕਰਦਿਆਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮੌਜੂਦਾ ਸਮੇਂ ਦੌਰਾਨ ਸਰਕਾਰੀ ਸਕੂਲਾਂ 'ਚ ਪਹਿਲੀਂ ਤੋਂ 8ਵੀਂ ਜਮਾਤ ਤੱਕ ਦੀਆਂ ਸਾਰੀਆਂ ਕੁੜੀਆਂ ਅਤੇ ਐੱਸ. ਸੀ./ਐੱਸ. ਟੀ. ਮੁੰਡਿਆਂ ਨੂੰ ਵਰਦੀ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ : ਪੰਜਾਬ ਦੀ 'ਮਾਨ ਸਰਕਾਰ' ਅੱਜ ਪੇਸ਼ ਕਰੇਗੀ ਪਹਿਲਾ 'ਬਜਟ', ਲੋਕਾਂ ਦੀਆਂ ਟਿਕੀਆਂ ਨਜ਼ਰਾਂ

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਇਸ ਸਕੀਮ ਨੂੰ ਯੂਨੀਵਰਸਲ ਸਕੀਮ 'ਚ ਬਦਲਦੇ ਹੋਏ ਪ੍ਰੀ-ਪ੍ਰਾਇਮਰੀ ਤੋਂ 8ਵੀਂ ਜਮਾਤ 'ਚ ਪੜ੍ਹ ਰਹੇ ਸਾਰੇ ਵਿਦਿਆਰਥੀਆਂ ਨੂੰ ਵੀ ਵਰਦੀ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਮੰਤਵ ਲਈ ਵਿੱਤੀ ਸਾਲ 2022-23 'ਚ 23 ਕਰੋੜ ਰੁਪਏ ਦੀ ਰਕਮ ਦੀ ਤਜਵੀਜ਼ ਕੀਤੀ ਗਈ ਹੈ।

ਇਹ ਵੀ ਪੜ੍ਹੋ : ਬਜਟ ਇਜਲਾਸ : ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਪੇਸ਼ ਕੀਤਾ 'ਬਜਟ', ਕੀਤੇ ਜਾ ਰਹੇ ਵੱਡੇ ਐਲਾਨ

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ 'ਚ ਆਧੁਨਿਕ ਡਿਜੀਟਲ ਕਲਾਸ ਰੂਮ ਸਥਾਪਿਤ ਕੀਤੇ ਜਾਣਗੇ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ' ਰੂਫ ਟਾਪ ਸੋਲਰ ਪੈਨਲ ਸਿਸਟਮ ਲਾਉਣ ਦੀ ਵੀ ਯੋਜਨਾ ਤਿਆਰ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News