ਪੰਜਾਬ 'ਚ ਮਾਨ ਸਰਕਾਰ ਨੇ ਖਿੱਚੀ ਲੋਕ ਸਭਾ ਚੋਣਾਂ ਦੀ ਤਿਆਰੀ, ਬਜਟ ਸੈਸ਼ਨ ਦੌਰਾਨ ਹੋ ਸਕਦੇ ਨੇ ਅਹਿਮ ਐਲਾਨ
Saturday, Feb 11, 2023 - 09:57 AM (IST)
ਚੰਡੀਗੜ੍ਹ : ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਸਾਲ-2024 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ 'ਚ ਲੱਗੀਆਂ ਹੋਈਆਂ ਹਨ। ਇਸ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਵੀ ਚੋਣਾਂ ਦੀ ਤਿਆਰੀ ਖਿੱਚ ਲਈ ਹੈ ਅਤੇ ਬਜਟ ਇਜਲਾਸ ਦੌਰਾਨ ਪਾਰਟੀ ਵੱਲੋਂ ਪੰਜਾਬ ਲਈ ਅਹਿਮ ਐਲਾਨ ਕੀਤੇ ਜਾ ਸਕਦੇ ਹਨ। ਸੂਤਰਾਂ ਦੇ ਮੁਤਾਬਕ ਪੰਜਾਬ ਸਰਕਾਰ ਵੱਲੋਂ ਬਜਟ ਇਜਲਾਸ ਦੌਰਾਨ ਜਿਨ੍ਹਾਂ ਸਕੀਮਾਂ ਦਾ ਨੋਟੀਫਿਕੇਸ਼ਨ ਜਾਰੀ ਹੋ ਚੁੱਕਾ ਹੈ ਹੈ, ਉਨ੍ਹਾਂ ਨੂੰ ਲਾਗੂ ਕਰਨ ਅਤੇ ਜਿਹੜੀਆਂ ਗਾਰੰਟੀਆਂ ਬਚੀਆਂ ਹਨ, ਉਨ੍ਹਾਂ ਨੂੰ ਪੂਰਾ ਕਰਨ ਬਾਰੇ ਸੈਸ਼ਨ ਦੌਰਾਨ ਵਿਚਾਰ-ਵਟਾਂਦਰਾ ਹੋ ਸਕਦਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਔਰਤਾਂ ਦੇ ਬੈਂਕ ਖ਼ਾਤਿਆਂ 'ਚ 1-1 ਹਜ਼ਾਰ ਰੁਪਏ ਜਮ੍ਹਾਂ ਕਰਾਏ ਜਾਣ ਦਾ ਵਾਅਦਾ ਕੀਤਾ ਗਿਆ ਸੀ। ਪਾਰਟੀ ਦੇ ਸੂਤਰਾਂ ਮੁਤਾਬਕ ਸਾਲ 2024 ਦੀਆਂ ਚੋਣਾਂ ਦੌਰਾਨ ਪਾਰਟੀ ਆਪਣੇ ਇਸ ਵਾਅਦੇ ਨੂੰ ਪੂਰਾ ਕਰ ਸਕਦੀ ਹੈ। ਇਸ ਦੇ ਨਾਲ ਹੀ ਬੀਤੇ ਕਾਫ਼ੀ ਸਮੇਂ ਤੋਂ ਪੰਜਾਬ 'ਚ ਪੁਰਾਣੀ ਪੈਨਸ਼ਨ ਸਕੀਮ ਦੀ ਨੋਟੀਫਿਕੇਸ਼ਨ ਜਾਰੀ ਹੋ ਚੁੱਕੀ ਹੈ ਪਰ ਇਹ ਯੋਜਨਾ ਲਾਗੂ ਨਾ ਹੋਣ ਕਾਰਨ ਕਿਸੇ ਵੀ ਮੁਲਾਜ਼ਮ ਨੂੰ ਇਸ ਦਾ ਲਾਭ ਨਹੀਂ ਮਿਲ ਸਕਿਆ ਹੈ।
ਇਹ ਵੀ ਪੜ੍ਹੋ : ਸਿਮਰਜੀਤ ਬੈਂਸ ਜੇਲ੍ਹ 'ਚੋਂ ਆਏ ਬਾਹਰ, ਸਮਰਥਕਾਂ ਨੇ ਢੋਲ ਵਜਾ ਕੇ ਮਨਾਈ ਖੁਸ਼ੀ (ਤਸਵੀਰਾਂ)
ਮਾਨ ਸਰਕਾਰ ਨੇ ਪੰਜਾਬ 'ਚ ਬਿਜਲੀ ਬਿੱਲ ਜ਼ੀਰੋ ਕਰਨ ਦਾ ਗਾਰੰਟੀ ਪੂਰੀ ਕੀਤੀ ਹੈ। ਇਸ ਦੇ ਤਹਿਤ ਪੰਜਾਬ 'ਚ 600 ਯੂਨਿਟ ਤੱਕ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਲ ਪਹਿਲਾ ਬਜਟ ਪੇਸ਼ ਕੀਤਾ ਸੀ। ਹੁਣ ਭਗਵੰਤ ਮਾਨ ਸਰਕਾਰ ਆਪਣੀ ਸਰਕਾਰ ਦਾ ਦੂਜਾ ਬਜਟ ਪੇਸ਼ ਕਰੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ