ਪੰਜਾਬ ਦਾ ਬਜਟ ਸੈਸ਼ਨ ਇਸ ਤਾਰੀਖ਼ ਤੋਂ ਸ਼ੁਰੂ ਹੋਣ ਦੇ ਆਸਾਰ, ਤਿਆਰੀਆਂ 'ਚ ਰੁੱਝੇ ਵਿੱਤ ਮੰਤਰੀ ਚੀਮਾ
Thursday, Feb 16, 2023 - 05:35 PM (IST)
ਚੰਡੀਗੜ੍ਹ : ਪੰਜਾਬ ਦਾ ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋਣ ਦੇ ਆਸਾਰ ਹਨ। ਇਸ ਦੇ ਮੱਦੇਨਜ਼ਰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਦੌਰਾਨ ਬਜਟ ਸੈਸ਼ਨ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ 2023-24 ਦਾ ਬਜਟ 9 ਮਾਰਚ ਨੂੰ ਪੇਸ਼ ਕੀਤੇ ਜਾਣ ਦੀ ਵਿਉਂਤਬੰਦੀ ਬਣ ਰਹੀ ਹੈ, ਜੋ ਕਿ 5 ਦਿਨਾਂ ਦਾ ਹੋ ਸਕਦਾ ਹੈ।
ਬੇਸ਼ੱਕ ਪੰਜਾਬ ਸਰਕਾਰ ਵੱਲੋਂ ਬਜਟ ਸੈਸ਼ਨ ਬਾਰੇ ਆਖ਼ਰੀ ਫ਼ੈਸਲਾ ਕੈਬਨਿਟ ਮੀਟਿੰਗ ਦੌਰਾਨ ਲਿਆ ਜਾਣਾ ਹੈ ਪਰ ਸੂਬਾ ਸਰਕਾਰ ਮਾਰਚ ਦੇ ਪਹਿਲੇ ਹਫ਼ਤੇ ਤੋਂ ਹੀ ਬਜਟ ਸੈਸ਼ਨ ਬੁਲਾਉਣ ਦੇ ਰੌਂਅ 'ਚ ਹੈ।
ਇਹ ਵੀ ਪੜ੍ਹੋ : ਮੁੜ ਅਹੁਦਾ ਸੰਭਾਲਣ ਮਗਰੋਂ ਮਨੀਸ਼ਾ ਗੁਲਾਟੀ ਦਾ ਪਹਿਲਾ ਬਿਆਨ, CM ਮਾਨ ਨੂੰ ਲੈ ਕੇ ਆਖ਼ੀ ਇਹ ਗੱਲ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਿਛਲੇ ਕਈ ਦਿਨਾਂ ਤੋਂ ਬਜਟ ਦੀ ਤਿਆਰੀ 'ਚ ਜੁੱਟੇ ਹੋਏ ਹਨ ਅਤੇ ਵਿੱਤ ਮਹਿਕਮੇ ਦੀਆਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਚੱਲ ਰਿਹਾ ਹੈ। ਮੁੱਖ ਮੰਤਰੀ ਤੇ ਰਾਜਪਾਲ ਦਰਮਿਆਨ ਬਣੇ ਟਕਰਾਅ ਕਰਕੇ ਬਜਟ ਸੈਸ਼ਨ ਇਸ ਵਾਰ ਹੰਗਾਮਾ ਭਰਪੂਰ ਬਣੇ ਰਹਿਣ ਦੇ ਆਸਾਰ ਦਿਖਾਈ ਦੇ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ