ਵਿਧਾਨ ਸਭਾ 'ਚ ਧਾਲੀਵਾਲ ਤੇ ਖਹਿਰਾ ਵਿਚਾਲੇ ਤਿੱਖੀ ਬਹਿਸ, CM ਦੇ ਆਉਣ 'ਤੇ ਕਾਂਗਰਸ ਦਾ ਵਾਕਆਊਟ

03/07/2023 1:43:24 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਸੁਖਪਾਲ ਖਹਿਰਾ ਵਿਚਾਲੇ ਪਿੰਡ ਦੀ ਜ਼ਮੀਨ ਨੂੰ ਲੈ ਕੇ ਤਿੱਖੀ ਬਹਿਸ ਸ਼ੁਰੂ ਹੋ ਗਈ। ਇਸ ਦੌਰਾਨ ਮੰਤਰੀ ਧਾਲੀਵਾਲ ਨੇ ਸੁਖਪਾਲ ਖਹਿਰਾ ਦੇ ਪਿੰਡ ਦੀ ਜ਼ਮੀਨ ਵਾਲੇ ਕਾਗਜ਼ ਦਿਖਾ ਦਿੱਤੇ ਤਾਂ ਖਹਿਰਾ ਨੇ ਕਿਹਾ ਕਿ ਉਹ ਹਰ ਤਰ੍ਹਾਂ ਦੀ ਜਾਂਚ ਲਈ ਤਿਆਰ ਹਨ। ਭਾਵੇਂ ਡੀ. ਜੀ. ਪੀ. ਜਾਂ ਵਿਜੀਲੈਂਸ ਤੋਂ ਉਨ੍ਹਾਂ ਦੀ ਜਾਂਚ ਕਰਵਾ ਲਓ। ਇਸ ਬਹਿਸਬਾਜ਼ੀ ਦੌਰਾਨ ਸਪੀਕਰ ਨੂੰ ਮਾਰਸ਼ਲਾਂ ਨੂੰ ਵੀ ਸੱਦਣਾ ਪੈ ਗਿਆ। ਇਸ ਤੋਂ ਬਾਅਦ ਸੁਖਪਾਲ ਖਹਿਰਾ ਸਦਨ ਛੱਡ ਕੇ ਵੈੱਲ 'ਚ ਆ ਗਏ। 

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਬਾਹਰੋਂ ਮੂਸੇਵਾਲਾ ਦੇ ਮਾਪਿਆਂ ਨੇ ਚੁੱਕਿਆ ਧਰਨਾ, ਮੰਤਰੀ ਧਾਲੀਵਾਲ ਨੇ ਦਿੱਤਾ ਭਰੋਸਾ
ਮੁੱਖ ਮੰਤਰੀ ਦੇ ਆਉਣ 'ਤੇ ਕਾਂਗਰਸ ਨੇ ਕੀਤਾ ਵਾਕਆਊਟ
ਜਦੋਂ ਮੁੱਖ ਮੰਤਰੀ ਭਗਵੰਤ ਮਾਨ ਸਦਨ 'ਚ ਆ ਗਏ ਤਾਂ ਕਾਂਗਰਸ ਨੇ ਸਦਨ 'ਚੋਂ ਵਾਕਆਊਟ ਕਰ ਦਿੱਤਾ। ਦੱਸ ਦੇਈਏ ਕਿ ਪ੍ਰਤਾਪ ਸਿੰਘ ਬਾਜਵਾ ਨੇ ਸਵੇਰੇ ਹੀ ਕਿਹਾ ਸੀ ਕਿ ਜਦੋਂ ਤੱਕ ਮੁੱਖ ਮੰਤਰੀ ਮਾਨ ਹਾਊਸ 'ਚ ਰਹਿਣਗੇ, ਉਹ ਕਾਰਵਾਈ 'ਚ ਸ਼ਾਮਲ ਨਹੀਂ ਹੋਣਗੇ ਅਤੇ ਜਦੋਂ ਮੁੱਖ ਮੰਤਰੀ ਨਹੀਂ ਹੋਣਗੇ ਤਾਂ ਉਹ ਹਰ ਤਰ੍ਹਾਂ ਦੀ ਕਾਰਵਾਈ 'ਚ ਹਿੱਸਾ ਲੈਣਗੇ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਗੂੰਜਿਆ 'ਅੰਮ੍ਰਿਤਪਾਲ' ਦਾ ਮੁੱਦਾ, ਰਾਜਾ ਵੜਿੰਗ ਬੋਲੇ-'ਗ੍ਰਿਫ਼ਤਾਰ ਕਰੋ, ਅਸੀਂ ਤੁਹਾਡੇ ਨਾਲ ਹਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


Babita

Content Editor

Related News