ਪੰਜਾਬ ਦੇ ਪੈਨਸ਼ਨਰਾਂ ਨੂੰ ਜਲਦ ਮਿਲੇਗੀ ਖ਼ੁਸ਼ਖ਼ਬਰੀ, ਵਿਧਾਨ ਸਭਾ 'ਚ ਮੰਤਰੀ ਬਲਜੀਤ ਕੌਰ ਨੇ ਆਖੀ ਇਹ ਗੱਲ

Thursday, Mar 09, 2023 - 11:31 AM (IST)

ਪੰਜਾਬ ਦੇ ਪੈਨਸ਼ਨਰਾਂ ਨੂੰ ਜਲਦ ਮਿਲੇਗੀ ਖ਼ੁਸ਼ਖ਼ਬਰੀ, ਵਿਧਾਨ ਸਭਾ 'ਚ ਮੰਤਰੀ ਬਲਜੀਤ ਕੌਰ ਨੇ ਆਖੀ ਇਹ ਗੱਲ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਵਿਧਾਇਕ ਗਨੀਵ ਕੌਰ ਮਜੀਠੀਆ ਨੇ ਸਵਾਲ ਪੁੱਛਿਆ ਕਿ ਸਰਕਾਰ ਵੱਲੋਂ ਚੋਣਾਂ ਵੇਲੇ ਇਹ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ 'ਤੇ ਬਜ਼ੁਰਗਾਂ, ਵਿਧਵਾਵਾਂ ਅਤੇ ਅੰਗਹੀਣਾਂ ਦੀ ਪੈਨਸ਼ਨ 'ਚ ਵਾਧਾ ਕੀਤਾ ਜਾਵੇਗਾ ਤਾਂ ਇਹ ਵਾਧਾ ਕਦੋਂ ਅਤੇ ਕਿੰਨਾ ਹੋਵੇਗਾ। ਇਸ ਦਾ ਜਵਾਬ ਦਿੰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਆਪਣਾ ਇਹ ਵਾਅਦਾ ਬੇਹੱਦ ਜਲਦੀ ਪੂਰਾ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ 'ਸਤੀਸ਼ ਕੌਸ਼ਿਕ' ਦਾ ਦਿਹਾਂਤ, ਸਿਨੇਮਾ ਜਗਤ ਨੂੰ ਪਿਆ ਵੱਡਾ ਘਾਟਾ

ਮੰਤਰੀ ਨੇ ਦੱਸਿਆ ਕਿ ਜੋ ਪੈਨਸ਼ਨ ਦਿੱਤੀ ਜਾਂਦੀ ਹੈ, ਉਸ 'ਚ ਬੇਹੱਦ ਬੇਨਿਯਮੀਆਂ ਪਾਈਆਂ ਗਈਆਂ ਹਨ, ਜਿਨ੍ਹਾਂ ਨੂੰ ਦਰੁੱਸਤ ਕੀਤਾ ਜਾ ਰਿਹਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੁਲਾਈ 2022 'ਚ ਇਕ ਸਰਵੇ ਕੀਤਾ ਗਿਆ ਸੀ, ਜਿਸ ਦੌਰਾਨ ਇਹ ਪਾਇਆ ਗਿਆ ਸੀ ਕਿ 9,248 ਮ੍ਰਿਤਕ ਲਾਭਪਾਤਰੀਆਂ ਦੇ ਨਾਂ 'ਤੇ ਪੈਨਸ਼ਨ ਜਾ ਰਹੀ ਹੈ ਅਤੇ ਇਸ ਤੋਂ ਬਾਅਦ 23.94 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ, ਕੈਂਸਰ ਦੇ ਮਰੀਜ਼ਾਂ ਨੂੰ ਲੈ ਕੇ ਕੀਤੀ ਗਈ ਚਰਚਾ

ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਵੀ ਇਹ ਸਰਵੇ ਕਰਾਏ ਗਏ ਸਨ ਅਤੇ ਇਸ ਦੇ ਨਾਲ ਹੀ ਪਿਛਲੀ ਸਰਕਾਰ ਦੌਰਾਨ ਕਾਫੀ ਸਮਾਂ ਲੋਕਾਂ ਨੂੰ ਪੈਨਸ਼ਨ ਨਹੀਂ ਦਿੱਤੀ ਗਈ। ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਭ ਬੇਨਿਯਮੀਆਂ ਨੂੰ ਦਰੁੱਸਤ ਕਰਨ ਤੋਂ ਬਾਅਦ ਹੀ ਪੈਨਸ਼ਨ 'ਚ ਵਾਧਾ ਕੀਤਾ ਜਾਵੇਗਾ ਅਤੇ ਜੇਕਰ ਮੈਨੀਫੈਸਟੋ 'ਚ 2500 ਰੁਪਏ ਦੇ ਵਾਧੇ ਦਾ ਵਾਅਦਾ ਕੀਤਾ ਗਿਆ ਹੈ ਅਤੇ ਇਸ 'ਤੇ ਜਲਦੀ ਹੀ ਫ਼ੈਸਲਾ ਲਿਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News