ਪੰਜਾਬ ਵਿਧਾਨ ਸਭਾ 'ਚ ਗੂੰਜਿਆ ਖੰਨਾ ਤੇ ਜਗਰਾਓਂ ਦਾ ਮੁੱਦਾ, ਵੱਖਰੇ ਜ਼ਿਲ੍ਹੇ ਬਣਾਉਣ ਦੀ ਕੀਤੀ ਗਈ ਮੰਗ
Saturday, Mar 11, 2023 - 10:53 AM (IST)
ਚੰਡੀਗੜ੍ਹ/ਲੁਧਿਆਣਾ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਬੀਤੇ ਦਿਨ ਪੇਸ਼ ਕੀਤੇ ਗਏ ਬਜਟ 'ਤੇ ਬਹਿਸ ਹੋ ਰਹੀ ਹੈ। ਇਸ ਦੌਰਾਨ ਵਿਰੋਧੀ ਧਿਰਾਂ ਵੱਲੋਂ ਸਵਾਲ ਕੀਤੇ ਜਾ ਰਹੇ ਹਨ, ਜਿਸ ਦਾ ਜਵਾਬ ਆਮ ਆਦਮੀ ਪਾਰਟੀ ਵੱਲੋਂ ਦਿੱਤੇ ਜਾ ਰਹੇ ਹਨ। ਪੰਜਾਬ ਵਿਧਾਨ ਸਭਾ 'ਚ ਜਗਰਾਓਂ ਅਤੇ ਖੰਨਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦਾ ਮੁੱਦਾ ਵਿਧਾਨ ਸਭਾ 'ਚ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲੋਂ ਚੁੱਕਿਆ ਗਿਆ। ਉਨ੍ਹਾਂ ਨੇ ਕਿਹਾ ਕਿ ਜਗਰਾਓਂ ਅਤੇ ਖੰਨਾ 'ਚ ਟ੍ਰੈਫਿਕ ਸਮੱਸਿਆ ਸਭ ਤੋਂ ਵੱਧ ਹੈ, ਜਿਸ ਕਾਰਨ ਲੁਧਿਆਣਾ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਜੇਕਰ ਇਹ ਦੋਵੇਂ ਵੱਖਰੇ ਜ਼ਿਲ੍ਹੇ ਬਣ ਜਾਣ ਤਾਂ ਲੋਕਾਂ ਨੂੰ ਬਹੁਤ ਸਹੂਲਤ ਮਿਲੇਗੀ।
ਇਸ ਦਾ ਜਵਾਬ ਦਿੰਦੇ ਹੋਏ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮਨਪ੍ਰੀਤ ਇਆਲੀ ਪਿਛਲੀ ਵਿਧਾਨ ਸਭਾ 'ਚ ਵੀ ਮੌਜੂਦ ਸਨ ਪਰ ਉਸ ਵੇਲੇ ਇਹ ਮੁੱਦਾ ਨਹੀਂ ਚੁੱਕਿਆ ਗਿਆ। ਉਨ੍ਹਾਂ ਨੇ ਕਿਹਾ ਕਿ ਜੇਕਰ ਖੰਨਾ ਅਤੇ ਜਗਰਾਓਂ ਵੱਖਰਾ ਜ਼ਿਲ੍ਹਾ ਬਣਾਏ ਜਾਣ ਦੀਆਂ ਸਰਕਾਰੀ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦਾ ਹੈ ਤਾਂ ਇਸ ਬਾਰੇ ਤਜਵੀਜ਼ ਜ਼ਰੂਰ ਰੱਖੀ ਜਾਵੇਗੀ ਅਤੇ ਸਰਕਾਰ ਨੂੰ ਇਸ ਦਾ ਪ੍ਰਸਤਾਵ ਭੇਜਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਸ ਨੂੰ ਮਨਜ਼ੂਰੀ ਦਿੰਦੀ ਹੈ ਤਾਂ ਖੰਨਾ ਅਤੇ ਜਗਰਾਓਂ ਨੂੰ ਵੱਖਰਾ ਜ਼ਿਲ੍ਹਾ ਜ਼ਰੂਰ ਬਣਾਇਆ ਜਾਵੇਗਾ। ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਪੰਜਾਬ ਦੀ ਮਾਨ ਸਰਕਾਰ ਵੱਲੋਂ ਆਪਣਾ ਪਹਿਲਾ ਪੂਰਨ ਬਜਟ ਵਿਧਾਨ ਸਭਾ 'ਚ ਪੇਸ਼ ਕੀਤਾ ਗਿਆ ਸੀ, ਜਿਸ 'ਤੇ ਅੱਜ ਬਹਿਸ ਚੱਲ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ