ਬਜਟ ਸੈਸ਼ਨ ਮਗਰੋਂ ਪੰਜਾਬ ਸਰਕਾਰ ਖ਼ਿਲਾਫ਼ ਹਾਈਕੋਰਟ ਜਾਵੇਗੀ ਕਾਂਗਰਸ, ਜਾਣੋ ਕੀ ਹੈ ਪੂਰਾ ਮਾਮਲਾ
Saturday, Mar 11, 2023 - 12:09 PM (IST)
ਚੰਡੀਗੜ੍ਹ (ਵੈੱਬ ਡੈਸਕ, ਅਸ਼ਵਨੀ) : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਖ਼ਤਮ ਹੋਣ ਤੋਂ ਬਾਅਦ ਪੰਜਾਬ ਸਰਕਾਰ ਦੇ ਖ਼ਿਲਾਫ਼ ਕਾਂਗਰਸ ਹਾਈਕੋਰਟ ਦਾ ਦਰਵਾਜ਼ਾ ਖੜਕਾਵੇਗੀ। ਦਰਅਸਲ ਕਾਂਗਰਸ ਵੱਲੋਂ ਵਿਧਾਨ ਸਭਾ ਸਦਨ ਅੰਦਰ ਲਾਈਵ ਸਟ੍ਰੀਮਿੰਗ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਗੂੰਜਿਆ ਖੰਨਾ ਤੇ ਜਗਰਾਓਂ ਦਾ ਮੁੱਦਾ, ਵੱਖਰੇ ਜ਼ਿਲ੍ਹੇ ਬਣਾਉਣ ਦੀ ਕੀਤੀ ਗਈ ਮੰਗ
ਕਾਂਗਰਸ ਦੇ ਵਿਧਾਇਕਾਂ ਦਾ ਕਹਿਣਾ ਹੈ ਕਿ ਲਾਈਵ ਸਟ੍ਰੀਮਿੰਗ ਦੌਰਾਨ ਕੈਮਰੇ ਦਾ ਫੋਕਸ ਸਿਰਫ ਮੁੱਖ ਮੰਤਰੀ, ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ 'ਤੇ ਹੀ ਹੁੰਦਾ ਹੈ ਅਤੇ ਲਾਈਵ ਦੌਰਾਨ ਸਿਰਫ 'ਆਪ' ਵਿਧਾਇਕਾਂ ਨੂੰ ਹੀ ਦਿਖਾਇਆ ਜਾਂਦਾ ਹੈ, ਜਦੋਂ ਕਿ ਵਿਰੋਧੀ ਧਿਰਾਂ ਦੇ ਮੈਂਬਰਾਂ ਨੂੰ ਨਹੀਂ ਦਿਖਾਇਆ ਜਾਂਦਾ।
ਕਾਂਗਰਸ ਦਾ ਕਹਿਣਾ ਹੈ ਕਿ ਜਾਂ ਤਾਂ ਲਾਈਵ ਸਟ੍ਰੀਮਿੰਗ ਦੌਰਾਨ ਸਾਰਿਆਂ ਨੂੰ ਦਿਖਾਇਆ ਜਾਵੇ ਜਾਂ ਫਿਰ ਲਾਈਵ ਬੰਦ ਕੀਤਾ ਜਾਵੇ। ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਉਹ ਬਜਟ ਸੈਸ਼ਨ ਖ਼ਤਮ ਹੋਣ ਤੋਂ ਬਾਅਦ ਇਸ ਦੇ ਖ਼ਿਲਾਫ਼ ਹਾਈਕੋਰਟ ਜਾਣਗੇ ਅਤੇ ਆਪਣੀ ਪਟੀਸ਼ਨ ਦਾਇਰ ਕਰਨਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ