ਪੰਜਾਬ ਵਿਧਾਨ ਸਭਾ 'ਚ ਗੂੰਜਿਆ Operation Amritpal, ਬਾਜਵਾ ਨੇ ਮੀਡੀਆ ਅੱਗੇ ਕਹੀਆਂ ਇਹ ਗੱਲਾਂ

03/22/2023 11:34:52 AM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਕਾਂਗਰਸੀ ਵਿਧਾਇਕਾਂ ਵੱਲੋਂ ਸਰਕਾਰ ਨੂੰ ਵੱਖ-ਵੱਖ ਮੁੱਦਿਆਂ 'ਤੇ ਘੇਰਿਆ ਗਿਆ। ਕਾਂਗਰਸੀ ਵਿਧਾਇਕਾਂ ਨੇ ਸਦਨ 'ਚੋਂ ਵਾਕਆਊਟ ਕਰ ਦਿੱਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੰਮ੍ਰਿਤਪਾਲ ਸਿੰਘ ਦੇ ਮੁੱਦੇ ਨੂੰ ਲੈ ਕੇ ਕਿਹਾ ਪੰਜਾਬ ਪੁਲਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਸ਼ਾਹਕੋਟ ਇਲਾਕੇ 'ਚ ਆਪਰੇਸ਼ਨ ਅੰਮ੍ਰਿਤਪਾਲ ਚਲਾਇਆ ਗਿਆ।

ਇਹ ਵੀ ਪੜ੍ਹੋ : PSEB ਦਾ ਨਵਾਂ ਫ਼ਰਮਾਨ, ਹੁਣ ਪ੍ਰੀਖਿਆਵਾਂ ਨੂੰ ਲੈ ਕੇ ਜਾਰੀ ਕਰ ਦਿੱਤੇ ਇਹ ਨਿਰਦੇਸ਼

ਉਨ੍ਹਾਂ ਕਿਹਾ ਕਿ ਇਹ ਸੋਚੀ-ਸਮਝੀ ਸਾਜ਼ਿਸ਼ ਸੀ ਕਿਉਂਕਿ ਕੇਂਦਰ ਸਰਕਾਰ ਆਪਣਾ ਲਾਹਾ ਲੈਣਾ ਚਾਹੁੰਦੀ ਸੀ ਅਤੇ ਪੰਜਾਬ ਸਰਕਾਰ ਜਲੰਧਰ ਲੋਕ ਸਭਾ ਚੋਣ ਦੌਰਾਨ ਆਪਣਾ ਫ਼ਾਇਦਾ ਦੇਖ ਰਹੀ ਸੀ, ਨਹੀਂ ਤਾਂ ਅੰਮ੍ਰਿਤਪਾਲ 'ਤੇ ਕਾਰਵਾਈ ਕਿਤੇ ਵੀ ਕੀਤੀ ਜਾ ਸਕਦੀ ਹੈ। ਬਾਜਵਾ ਨੇ ਕਿਹਾ ਕਿ ਅੱਜ ਹਰ ਸਰਿਵਸ ਇੰਟਰਨੈੱਟ ਨਾਲ ਕੁਨੈਕਟ ਹੈ ਅਤੇ ਸਰਕਾਰ ਵੱਲੋਂ ਇੰਟਰਨੈੱਟ ਹੀ ਬੰਦ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਹੰਗਾਮਾ, ਵਿਰੋਧੀ ਕਰ ਰਹੇ ਜ਼ਬਰਦਸਤ ਨਾਅਰੇਬਾਜ਼ੀ

ਉਨ੍ਹਾਂ ਕਿਹਾ ਕਿ ਇਹ ਗੱਲਾਂ ਇਹੀ ਦੁਹਰਾਉਂਦੀਆਂ ਹਨ ਕਿ ਇਹ ਸੋਚੀ-ਸਮਝੀ ਸਾਜ਼ਿਸ਼ ਹੈ ਅਤੇ ਜਿਸ ਬੰਦੇ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਸੀ, ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਬਾਜਵਾ ਨੇ ਕਿਹਾ ਕਿ ਪੰਜਾਬ ਪੁਲਸ ਨੂੰ ਸਭ ਪਤਾ ਹੈ ਕਿ ਕਿਵੇਂ ਅੰਮ੍ਰਿਤਪਾਲ ਨੇ ਗੱਡੀ ਬਦਲੀ, ਕਿੱਥੇ ਕੱਪੜੇ ਬਦਲੇ ਪਰ ਇਹੀ ਨਹੀਂ ਪਤਾ ਕਿ ਉਹ ਇਸ ਵੇਲੇ ਕਿੱਥੇ ਹੈ। ਬਾਜਵਾ ਨੇ ਸਪੀਕਰ 'ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਵਿਧਾਨ ਸਭਾ ਦਾ ਸਪੀਕਰ ਇਕ ਫਰਜ਼ੀ ਸਪੀਕਰ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਦਹਿਸ਼ਤ ਦਾ ਮਾਹੌਲ ਬਣਾ ਕੇ ਰੱਖਿਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News