ਪੰਜਾਬ ਬਜਟ ਸੈਸ਼ਨ 20 ਤੋਂ 28 ਮਾਰਚ ਤਕ, 24 ਨੂੰ ਪੇਸ਼ ਹੋਵੇਗਾ ਬਜਟ

Wednesday, Mar 07, 2018 - 07:21 PM (IST)

ਚੰਡੀਗੜ੍ਹ : ਪੰਜਾਬ ਦਾ ਬਜਟ ਸੈਸ਼ਨ 20 ਤੋਂ 28 ਮਾਰਚ ਤਕ ਹੋਵੇਗਾ, ਇਸ ਦੀ ਮਨਜ਼ੂਰੀ ਬੁੱਧਵਾਰ ਨੂੰ ਚੰਡੀਗੜ੍ਹ ਵਿਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਦੇ ਦਿੱਤੀ ਗਈ। ਇਸ ਦੇ ਨਾਲ 24 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਹੋਵੇਗਾ। ਕੈਬਨਿਟ ਦੇ ਇਸ ਫੈਸਲੇ ਅਨੁਸਾਰ ਭਾਰਤੀ ਸੰਵਿਧਾਨ ਦੀ ਧਾਰਾ 174 ਦੀ ਕਲਾਜ਼ (1) ਅਨੁਸਾਰ 15ਵੀਂ ਪੰਜਾਬ ਵਿਧਾਨ ਸਭਾ ਦਾ ਚੌਥਾ ਸਮਾਗਮ ਸੱਦੇ ਜਾਣ ਲਈ ਪੰਜਾਬ ਦੇ ਰਾਜਪਾਲ ਨੂੰ ਅਧਿਕਾਰਤ ਕੀਤਾ ਗਿਆ ਹੈ।
ਬਜਟ ਸੈਸ਼ਨ 20 ਮਾਰਚ ਨੂੰ ਸ਼ਰਧਾਂਜਲੀਆਂ ਦੇ ਨਾਲ ਸ਼ੁਰੂ ਹੋਵੇਗਾ ਤੇ ਉਸੇ ਦਿਨ ਸਵੇਰੇ 11 ਵਜੇ ਰਾਜਪਾਲ ਦਾ ਭਾਸ਼ਣ ਹੋਵੇਗਾ। ਪਹਿਲੇ ਦਿਨ ਦੋ ਸੈਸ਼ਨ ਹੋਣਗੇ। ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦ ਦਾ ਮਤਾ 21 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਇਸ ’ਤੇ ਚਰਚਾ ਹੋਵੇਗੀ। ਇਸ ਮਤੇ ’ਤੇ ਬਹਿਸ ਅਗਲੇ ਦੋ ਦਿਨ ਤੱਕ ਚੱਲੇਗੀ।


Related News