ਪੰਜਾਬ ''ਚ ਸਵਾਰੀਆਂ ਨਾਲ ਭਰੀ ਬੱਸ ਕਾਰਨ ਵਾਪਰਿਆ ਹਾਦਸਾ! ਨੈਸ਼ਨਲ ਹਾਈਵੇਅ ਜਾਮ

Saturday, Nov 22, 2025 - 01:43 PM (IST)

ਪੰਜਾਬ ''ਚ ਸਵਾਰੀਆਂ ਨਾਲ ਭਰੀ ਬੱਸ ਕਾਰਨ ਵਾਪਰਿਆ ਹਾਦਸਾ! ਨੈਸ਼ਨਲ ਹਾਈਵੇਅ ਜਾਮ

ਖੰਨਾ (ਬਿਪਨ): ਖੰਨਾ ਵਿਖੇ ਨੈਸ਼ਨਲ ਹਾਈਵੇ ਉੱਪਰ ਹਾਦਸਾ ਵਾਪਰ ਗਿਆ, ਜਿਸ ਕਾਰਨ ਹਾਈਵੇਅ 'ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਜਾਣਕਾਰੀ ਮੁਤਾਬਕ ਸਵਾਰੀਆਂ ਨਾਲ ਭਰੀ ਬੱਸ ਨੇ ਛੋਟਾ ਹਾਥੀ ਗੱਡੀ ਨੂੰ ਟੱਕਰ ਮਾਰ ਦਿੱਤੀ, ਇਸ ਨਾਲ ਛੋਟਾ ਹਾਥੀ ਪਲਟ ਗਿਆ। ਇਸ ਕਾਰਨ ਪਿੱਛੇ ਹੀ ਕੰਟੇਨਰ ਵੀ ਪਲਟ ਗਿਆ। ਗਨੀਮਤ ਇਹ ਰਹੀ ਕਿ ਹਾਦਸੇ ਦੌਰਾਨ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ, ਪਰ ਹਾਦਸੇ ਕਾਰਨ ਨੈਸ਼ਨਲ ਹਾਈਵੇਅ ਉੱਪਰ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ ਤੇ ਲੰਮਾ ਜਾਮ ਲੱਗ ਗਿਆ। 

ਇਹ ਖ਼ਬਰ ਵੀ ਪੜ੍ਹੋ - ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਗਈ ਇਕ ਜਾਨ

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫ਼ੋਰਸ ਵੀ ਤੁਰੰਤ ਮੌਕੇ 'ਤੇ ਪਹੁੰਚ ਗਈ ਤੇ ਲੰਮੀ ਜੱਦੋ-ਜਹਿਦ ਮਗਰੋਂ ਆਵਾਜਾਈ ਨੂੰ ਮੁੜ ਸੁਚਾਰੂ ਕਰਵਾਇਆ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਸੜਕ ਸੁਰੱਖਿਆ ਫੋਰਸ ਦੇ ASI ਸੁਖਵਿੰਦਰ ਸਿੰਘ ਨੇ ਦੱਸਿਆ ਕਿ ਗੱਡੀਆਂ ਸਾਈਡ ਕਰਵਾਉਣ ਲਈ ਤਿੰਨ ਜੇ.ਸੀ.ਬੀ. ਮਸ਼ੀਨਾਂ ਬੁਲਾਈਆਂ ਗਈਆਂ ਅਤੇ ਤਿੰਨ ਘੰਟੇ ਮਗਰੋਂ ਸੜਕ ਕਲੀਅਰ ਹੋਈ। ਹਾਦਸੇ ਦੌਰਾਨ ਬਚਾਅ ਰਿਹਾ ਕਿ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ।


author

Anmol Tagra

Content Editor

Related News