ਬੱਸ ਸਟੈਂਡ ''ਚ ਮਿਲਣਗੀਆਂ ਖੇਡ ਸਹੂਲਤਾਂ, ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕ ਅਰਪਿਤ
Monday, Sep 15, 2025 - 11:02 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਚੀਮਾ ਮੰਡੀ ਵਿਖੇ ਖੇਡ ਕੰਪਲੈਕਸ ਨਾਲ ਲੈਸ ਅਤਿ ਆਧੁਨਿਕ ਬੱਸ ਸਟੈਂਡ ਲੋਕਾਂ ਨੂੰ ਸਮਰਪਿਤ ਕੀਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨਵੇਂ ਹੁਕਮ ਜਾਰੀ! 19 ਸਤੰਬਰ ਤਕ...
ਉਨ੍ਹਾਂ ਕਿਹਾ ਕਿ 5.06 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਅਤਿ-ਆਧੁਨਿਕ ਬੱਸ ਸਟੈਂਡ 16.555 ਵਰਗ ਫੁੱਟ ਦੇ ਵਿਸ਼ਾਲ ਖੇਤਰ ’ਚ ਫੈਲਿਆ ਹੋਇਆ ਹੈ, ਜੋ ਬੁਨਿਆਦੀ ਢਾਂਚੇ ਨੂੰ ਇਕ ਕਮਿਊਨਿਟੀ ਹੱਬ ਵਜੋਂ ਮੁੜ ਪਰਿਭਾਸ਼ਤ ਕਰਦਾ ਹੈ, ਜੋ ਸਿਰਫ਼ ਇਕ ਆਵਾਜਾਈ ਸਹੂਲਤ ਤੋਂ ਪਰੇ ਹੈ। ਉਨ੍ਹਾਂ ਕਿਹਾ ਕਿ ਖੇਡ ਸਹੂਲਤਾਂ ਨਾਲ ਲੈਸ ਇਹ ਆਪਣੀ ਕਿਸਮ ਦਾ ਪਹਿਲਾ ਬੱਸ ਸਟੈਂਡ ਮਾਡਲ ਵਜੋਂ ਜਨਤਾ ਨੂੰ ਇਸ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਸਾਡੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਤਿਆਰ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8