ਪੰਜਾਬ ਵਾਸੀ ਅੱਜ ਸਫ਼ਰ ''ਤੇ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਨਹੀਂ ਤਾਂ ਹੋਵੇਗੀ ਖੱਜਲ-ਖੁਆਰੀ
Wednesday, Oct 23, 2024 - 09:30 AM (IST)

ਜਲੰਧਰ (ਪੁਨੀਤ)– ਬੱਸਾਂ ਰਾਹੀਂ ਸਫ਼ਰ ਕਰਨ ਵਾਲਿਆਂ ਨੂੰ ਅੱਜ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅੱਜ ਕੱਚੇ ਮੁਲਾਜ਼ਮਾਂ ਵੱਲੋਂ 2 ਘੰਟਿਆਂ ਲਈ ਪੰਜਾਬ ਭਰ ਦੇ ਸਾਰੇ ਬੱਸ ਅੱਡੇ ਬੰਦ ਰੱਖੇ ਜਾਣਗੇ। ਦਰਅਸਲ, ਠੇਕਾ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸੀਜ਼ਨ ਦੀ ਪਹਿਲੀ ਸੰਘਨੀ ਧੁੰਦ, ਪੜ੍ਹੋ ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ
ਇਸੇ ਸਿਲਸਿਲੇ ਵਿਚ 23 ਅਕਤੂਬਰ ਨੂੰ ਸਵੇਰੇ 10 ਤੋਂ 12 ਵਜੇ ਤਕ ਪੰਜਾਬ ਦੇ ਸਾਰੇ ਬੱਸ ਅੱਡੇ ਬੰਦ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ, ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਅਤੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਜੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਮੇਤ ਉਨ੍ਹਾਂ ਦੀਆਂ ਹੋਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8