ਪੰਜਾਬ ''ਚ ਜ਼ਿਮਨੀ ਚੋਣਾਂ ਲਈ ਅੱਜ ਹੋ ਸਕਦੈ ਐਲਾਨ!

Thursday, Sep 19, 2019 - 10:32 AM (IST)

ਪੰਜਾਬ ''ਚ ਜ਼ਿਮਨੀ ਚੋਣਾਂ ਲਈ ਅੱਜ ਹੋ ਸਕਦੈ ਐਲਾਨ!

ਚੰਡੀਗੜ੍ਹ : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਜਲਾਲਾਬਾਦ, ਫਗਵਾੜਾ, ਮੁਕੇਰੀਆਂ ਅਤੇ ਦਾਖਾਂ 'ਚ ਜ਼ਿਮਨੀ ਚੋਣਾਂ ਸਬੰਧੀ ਵੀਰਵਾਰ ਨੂੰ ਐਲਾਨ ਕੀਤਾ ਜਾ ਸਕਦਾ ਹੈ। ਇਸ ਦੇ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਦੀਆਂ ਮੁੱਖ ਪਾਰਟੀਆਂ ਕਾਂਗਰਸ, ਅਕਾਲੀ-ਭਾਜਪਾ ਅਤੇ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਨੂੰ ਲੈ ਕੇ ਮੰਥਨ ਸ਼ੁਰੂ ਕਰ ਦਿੱਤਾ ਹੈ।

ਸੂਤਰਾਂ ਮੁਤਾਬਕ ਚੋਣ ਕਮਿਸ਼ਨ ਵਲੋਂ 19 ਸਤੰਬਰ ਮਤਲਬ ਕਿ ਅੱਜ ਮੀਟਿੰਗ ਬੁਲਾਈ ਜਾਵੇਗੀ, ਜਿਸ ਤੋਂ ਬਾਅਦ ਜ਼ਿਮਨੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਇਹ ਚੋਣਾਂ ਨਵੰਬਰ ਮਹੀਨੇ 'ਚ ਹੋਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ। ਕਾਂਗਰਸ ਵਲੋਂ ਚੋਣ ਜ਼ਾਬਤਾ ਲੱਗਦੇ ਸਾਰ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਦੇ ਲਈ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਕਮੇਟੀ ਨੂੰ ਉਮੀਦਵਾਰਾਂ ਦੇ ਨਾਂ ਭੇਜਣ ਲਈ ਕਿਹਾ ਹੈ ਤਾਂ ਜੋ ਹਾਈਕਮਾਨ ਨਾਲ ਚਰਚਾ ਤੋਂ ਬਾਅਦ ਉਮੀਦਵਾਰਾਂ ਦੀ ਸੂਚੀ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ। ਫਿਲਹਾਲ ਪਾਰਟੀ ਵਲੋਂ ਜਲਾਲਾਬਾਦ ਸੀਟ ਤੋਂ ਮਲਕੀਤ ਸਿੰਘ ਨੂੰ ਉਤਾਰਨ 'ਤੇ ਚਰਚਾ ਚੱਲ ਰਹੀ ਹੈ।

ਮਲਕੀਤ ਸਿੰਘ ਸਾਲ 2012 'ਚ ਸੁਖਬੀਰ ਸਿੰਘ ਬਾਦਲ ਖਿਲਾਫ ਲੜੇ ਸਨ ਅਤੇ 19000 ਵੋਟਾਂ ਹਾਸਲ ਕੀਤੀਆਂ ਸਨ। ਇਸ ਸੀਟ 'ਤੇ ਰਾਏ ਸਿੱਖਾਂ ਦੀ ਬਹੁਗਿਣਤੀ ਹੈ, ਇਸ ੍ਰ੍ਰਲਈ ਵੀ ਪਾਰਟੀ ਮਲਕੀਤ ਸਿੰਘ ਨੂੰ ਇੱਥੋਂ ਮੈਦਾਨ 'ਚ ਉਤਾਰਨਾ ਚਾਹੁੰਦੀ ਹੈ। ਇਸ ਦੇ ਨਾਲ ਹੀ ਬਾਕੀ ਪਾਰਟੀਆਂ ਵਲੋਂ ਵੀ ਆਪਣੇ ਉਮੀਦਵਾਰਾਂ ਦੇ ਨਾਂ ਫਾਈਨਲ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ।


author

Babita

Content Editor

Related News