ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਲਈ 33 ਉਮੀਦਵਾਰ ਮੈਦਾਨ 'ਚ

10/04/2019 8:47:09 AM

ਚੰਡੀਗੜ੍ਹ : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਲਈ 21 ਅਕਤੂਬਰ, 2019 ਨੂੰ ਪੈਣ ਵਾਲੀਆਂ ਵੋਟਾਂ ਲਈ ਕੁੱਲ 33 ਉਮੀਦਵਾਰ ਮੈਦਾਨ 'ਚ ਰਹਿ ਗਏ ਹਨ। ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ 3 ਉਮੀਦਵਾਰਾਂ ਵੱਲੋ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆ ਦਫਤਰ ਮੁੱਖ ਚੋਣ ਅਫਸਰ ਪੰਜਾਬ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਨੰਬਰ-29 ਫਗਵਾੜਾ ਲਈ 9 ਉਮੀਦਵਾਰ ਮੈਦਾਨ 'ਚ ਹਨ, ਜਿਨ੍ਹਾਂ 'ਚ ਆਮ ਆਦਮੀ ਪਾਰਟੀ ਦੇ ਸੰਤੋਸ਼ ਕੁਮਾਰ ਗੋਗੀ, ਬਹੁਜਨ ਸਮਾਜ ਪਾਰਟੀ ਦੇ ਭਗਵਾਨ ਦਾਸ, ਲੋਕ ਇੰਨਸਾਫ ਪਾਰਟੀ ਦੇ ਜਰਨੈਲ ਸਿੰਘ ਨੰਗਲ, ਪੀਪਲ ਪਾਰਟੀ ਆਫ ਡੈਮੋਕਰੇਟਿਵ ਚਰਨਜੀਤ ਕੁਮਾਰ, ਆਜ਼ਾਦ ਉਮੀਦਵਾਰ ਨੀਟੂ, ਕਾਂਗਰਸ ਦੇ ਬਲਵਿੰਦਰ ਸਿੰਘ ਧਾਲੀਵਾਲ ਭਾਰਤੀ ਜਨਤੀ ਪਾਰਟੀ ਦੇ ਰਾਜੇਸ਼ ਬੱਗਾ, ਵਿਸ਼ਾਲ ਪਾਰਟੀ ਆਫ ਇੰਡੀਆ ਦੇ ਸੋਨੂੰ ਕੁਮਾਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪਰਮਜੋਤ ਕੌਰ ਗਿੱਲ ਸ਼ਾਮਲ ਹਨ।

ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਨੰ. 39 ਮੁਕੇਰੀਆਂ ਲਈ 06 ਉਮੀਦਵਾਰ ਮੈਦਾਨ ਵਿੱਚ ਹਨ। ਜਿਨਾਂ ਵਿੱਚ ਆਮ ਆਦਮੀ ਪਾਰਟੀ ਦੇ ਪ੍ਰੋਫੈਸਰ ਗੁਰਧਿਆਨ ਸਿੰਘ ਮੁਲਤਾਨੀ , ਕਾਂਗਰਸ ਦੀ ਇੰਦੂ ਬਾਲਾ, ਭਾਰਤੀ ਜਨਤੀ ਪਾਰਟੀ ਦੇ ਜੰਗੀ ਲਾਲ ਮਹਾਜਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਗੁਰਵਤਨ ਸਿੰਘ, ਹਿੰਦੁਸਤਾਨ ਸਕਤੀ ਸੈਨਾ ਦੇ ਅਰਜੁਨ, ਅਤੇ ਅਜਾਦ ਉਮੀਦਵਾਰ ਅਮਨਦੀਪ ਸਿੰਘ ਘੋਤਰਾ ਸਾਮਿਲ ਹਨ। ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਨੰਬਰ-68 ਦਾਖਾਂ ਲਈ 11 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ, ਕਾਂਗਰਸ ਦੇ ਸੰਦੀਪ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਅਮਨਦੀਪ ਸਿੰਘ ਮੋਹਲੀ, ਆਪਣਾ ਪੰਜਾਬ ਪਾਰਟੀ ਦੇ ਸਿਮਰਨਦੀਪ ਸਿੰਘ, ਲੋਕ ਇਨਸਾਫ ਪਾਰਟੀ ਦੇ ਸੁਖਦੇਵ ਸਿੰਘ ਚੱਕ, ਨੈਸ਼ਨਲਿਸਟ ਜਸਟਿਸ ਪਾਰਟੀ ਦੇ ਗੁਰਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (ਸਿਮਰਨਜੀਤ ਸਿੰਘ ਮਾਨ) ਦੇ ਜੋਗਿੰਦਰ ਸਿੰਘ ਵੇਗਲ, ਆਜ਼ਾਦ ਉਮੀਦਵਾਰ ਹਰਬੰਸ ਸਿੰਘ ਜਲਾਲ, ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਕਾਹਲੋਂ, ਆਜ਼ਾਦ ਉਮੀਦਵਾਰ ਜੈ ਪ੍ਰਕਾਸ਼ ਜੈਨ (ਟੀਟੂ ਬਾਣੀਆ) ਅਤੇ ਆਜ਼ਾਦ ਉਮੀਦਵਾਰ ਬਲਦੇਵ ਸਿੰਘ (ਦੇਵ ਸਰਾਭਾ) ਸ਼ਾਮਲ ਹਨ।
ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਨੰਬਰ-79 ਜਲਾਲਾਬਾਦ ਲਈ 7 ਉਮੀਦਵਾਰ ਮੈਦਾਨ 'ਚ ਹਨ, ਜਿਨ੍ਹਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਡਾ. ਰਾਜ ਸਿੰਘ ਡਿੱਬੀਪੁਰਾ, ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ, ਕਾਂਗਰਸ ਦੇ ਰਮਿੰਦਰ ਸਿੰਘ ਆਵਲਾ, ਆਜ਼ਾਦ ਉਮੀਦਵਾਰ ਜਗਦੀਪ ਕੰਬੋਜ ਗੋਲਡੀ, ਆਜ਼ਾਦ ਉਮੀਦਵਾਰ ਜੋਗਿੰਦਰ ਸਿੰਘ ਪੁੱਤਰ ਜਬਰ ਸਿੰਘ, ਆਜ਼ਾਦ ਉਮੀਦਵਾਰ ਜੋਗਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਆਜ਼ਾਦ ਉਮੀਦਵਾਰ ਰਾਜ ਸਿੰਘ ਸ਼ਾਮਲਹਨ। ਸਾਰੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਤਹਿ ਸਮੇ ਉਪਰੰਤ ਚੋਣ ਨਿਸ਼ਾਨ ਅਲਾਟ ਕਰ ਦਿਤੇ ਗਏ ਹਨ।

Babita

This news is Content Editor Babita