ਪੰਜਾਬ ਜ਼ਿਮਨੀ ਚੋਣਾਂ ਦੀ ਪਲ-ਪਲ ਅਪਡੇਟ ਲਈ ਦੇਖੋ LIVE

10/24/2019 1:41:54 PM

ਜਲੰਧਰ (ਵੈੱਬ ਡੈਸਕ) : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦਾਖਾ, ਜਲਾਲਾਬਾਦ, ਫਗਵਾੜਾ ਅਤੇ ਮੁਕੇਰੀਆ ਲਈ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਅਧੀਨ ਪਈਆਂ ਵੋਟਾਂ ਦੇ ਨਤੀਜੇ ਅੱਜ ਆਉਣੇ ਸ਼ੁਰੂ ਹੋ ਗਏ ਹਨ। ਚਾਰੋਂ ਹਲਕਿਆਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਗਿਣਤੀ ਮੌਕੇ ਅਮਨ-ਸ਼ਾਂਤੀ ਬਣਾਏ ਰੱਖਣ ਲਈ ਚੋਣ ਕਮਿਸ਼ਨ ਵਲੋਂ ਗਿਣਤੀ ਕੇਂਦਰਾਂ ਦੁਆਲੇ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਦੱਸਣਯੋਗ ਹੈ ਕਿ ਪੰਜਾਬ ਦੇ 4 ਹਲਕਿਆਂ 'ਚ ਪਾਰਟੀਆਂ ਨੇ ਆਪਣੇ-ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ। ਕਾਂਗਰਸ ਨੇ ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ ਨੂੰ, ਜਲਾਲਾਬਾਦ ਤੋਂ ਰਮਿੰਦਰ ਆਵਲਾ, ਮੁਕੇਰੀਆਂ ਤੋਂ ਇੰਦੂ ਬਾਲਾ ਅਤੇ ਦਾਖਾ ਤੋਂ ਸੰਦੀਪ ਸੰਧੂ ਨੂੰ ਉਮੀਦਵਾਰ ਐਲਾਨਿਆ ਹੈ।

ਭਾਜਪਾ ਨੇ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਰਾਜੇਸ਼ ਬੱਗਾ ਨੂੰ ਅਤੇ ਮੁਕੇਰੀਆਂ ਤੋਂ ਜੰਗੀ ਲਾਲ ਮਹਾਜਨ ਨੂੰ ਉਮੀਦਵਾਰ ਚੁਣਿਆ ਹੈ। ਅਕਾਲੀ ਦਲ ਨੇ ਜਲਾਲਾਬਾਦ ਤੋਂ ਡਾ. ਰਾਜ ਸਿੰਘ ਡਿੱਬੀਪੁਰਾ ਨੂੰ ਅਤੇ ਦਾਖਾ ਤੋਂ ਮਨਪ੍ਰੀਤ ਸਿੰਘ ਇਯਾਲੀ ਉਮੀਦਵਾਰ ਹਨ। ਆਾਮ ਆਦਮੀ ਪਾਰਟੀ ਨੇ ਦਾਖਾ ਤੋਂ ਅਮਨਦੀਪ ਸਿੰਘ ਮੋਹੀ, ਮੁਕੇਰੀਆਂ ਤੋਂ ਗੁਰਧਿਆਨ ਸਿੰਘ ਮੁਲਤਾਨੀ, ਫਗਵਾੜਾ ਤੋਂ ਸੰਤੋਸ਼ ਕੁਮਾਰ ਭੋਗੀ ਅਤੇ ਜਲਾਲਾਬਾਦ ਤੋਂ ਮਹਿੰਦਰ ਸਿੰਘ ਕਚੂਰਾ ਉਮੀਦਵਾਰ ਹਨ। ਲੋਕ ਇਨਸਾਫ ਪਾਰਟੀ ਨੇ ਦਾਖਾ ਤੋਂ ਸੁਖਦੇਵ ਸਿੰਘ ਉਮੀਦਵਾਰ ਅਤੇ ਫਗਵਾੜਾ ਤੋਂ ਜਰਨੈਲ ਨਾਂਗਲ ਉਮੀਦਵਾਰ ਹਨ। ਜ਼ਿਮਣੀ ਚੋਣਾਂ ਦੀ ਪਲ-ਪਲ ਅਪਡੇਟ ਲਈ ਤੁਸੀਂ ਵੀ ਦੇਖੋ ਲਾਈਵ-

Anuradha

This news is Content Editor Anuradha