ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਵੱਡੀ ਕਾਰਵਾਈ, ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
Tuesday, Oct 29, 2024 - 03:22 PM (IST)
ਚੰਡੀਗੜ੍ਹ/ਬਰਨਾਲਾ : ਪੰਜਾਬ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਵੱਡਾ ਕਦਮ ਚੁੱਕਦਿਆਂ ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਗੁਰਦੀਪ ਬਾਠ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵਿਚ ਆਉਂਦੇ ਸਨ ਅਤੇ ਬਾਠ 'ਆਪ' ਦੇ ਉਮੀਦਵਾਰ ਹਰਿੰਦਰ ਧਾਲੀਵਾਲ ਦੇ ਵਿਰੁੱਧ ਆਜ਼ਾਦ ਉਮੀਦਵਾਰ ਜ਼ਿਮਨੀ ਚੋਣਾਂ ਲੜ ਰਹੇ ਹਨ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲ ਵੈਨ ਨਾਲ ਵਾਪਰੀ ਅਣਹੋਣੀ, ਇਕ ਵਿਦਿਆਰਥੀ ਦੀ ਗਈ ਜਾਨ
ਆਮ ਆਦਮੀ ਪਾਰਟੀ ਵੱਲੋਂ ਸਾਂਝੀ ਕੀਤੀ ਗਈ ਪੋਸਟ ਵਿਚ ਲਿਖਿਆ ਗਿਆ ਹੈ ਕਿ ਪਾਰਟੀ ਦੇ ਧਿਆਨ ਵਿਚ ਆਇਆ ਹੈ ਕਿ ਤੁਸੀਂ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਵਿਰੁੱਧ ਚੋਣ ਲੜ ਰਹੇ ਹੋ ਅਤੇ ਮੀਡੀਆ ਵਿਚ ਪਾਰਟੀ ਖ਼ਿਲਾਫ ਬਿਆਨਬਾਜ਼ੀ ਦੇ ਰਹੇ ਹੋ, ਇਸ ਨਾਲ ਪਾਰਟੀ ਦੇ ਅਕਸ ਨੂੰ ਨੁਕਸਾਨ ਪਹੁੰਚਿਆ ਹੈ। ਅਸੀਂ ਤੁਹਾਨੂੰ ਯਾਦ ਕਰਾਉਣਾ ਚਾਹੁੰਦੇ ਹਾਂ ਕਿ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਹੋਣ ਦੇ ਨਾਤੇ ਤੁਹਾਨੂੰ ਪਾਰਟੀ ਦੇ ਪ੍ਰਤੀਨਿਧੀ ਦੇ ਰੂਪ ਵਿਚ ਦੇਖਿਆ ਜਾਂਦਾ ਹੈ ਅਤੇ ਤੁਹਾਡੀ ਇਹ ਗਤੀਵਿਧੀ ਅਨੁਸ਼ਾਸਨਹੀਣਤਾ ਦਾ ਨਮੂਨਾ ਹੈ। ਆਮ ਆਦਮੀ ਪਾਰਟੀ ਇਸ ਤਰ੍ਹਾਂ ਦੇ ਵਿਵਹਾਰ ਨੂੰ ਕਦੇ ਬਰਦਾਸ਼ਤ ਨਹੀਂ ਕਰਦੀ।
ਇਹ ਵੀ ਪੜ੍ਹੋ : ਵੱਡੇ ਸੁਫ਼ਨੇ ਵੇਖ ਅਮਰੀਕਾ ਭੇਜਿਆ ਸੀ ਇਕਲੌਤਾ ਪੁੱਤ, ਹੁਣ ਆਏ ਫੋਨ ਨੇ ਪੈਰਾਂ ਹੇਠੋਂ ਖਿਸਕਾਈ ਜ਼ਮੀਨ
ਤੁਹਾਡੇ ਇਸ ਵਤੀਰੇ ਅਤੇ ਗਤੀਵਿਧੀਆਂ ਕਰਕੇ ਪਾਰਟੀ ਕੋਲ ਹੋਰ ਕੋਈ ਬਦਲ ਨਹੀਂ ਬਚਿਆ ਅਤੇ ਇਸ ਕਾਰਣ ਤੁਹਾਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋਈ ਵਿਸ਼ੇਸ਼ ਹਦਾਇਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e