ਪੰਜਾਬ ''ਚ ਜ਼ਿਮਨੀ ਚੋਣਾਂ ਦਾ ਸ਼ਡੀਊਲ ਜਾਰੀ, ਇਸੇ ਮਹੀਨੇ ਤੋਂ ਸ਼ੁਰੂ ਹੋਵੇਗੀ ਚੋਣ ਪ੍ਰਕੀਰਿਆ

Tuesday, Oct 15, 2024 - 04:36 PM (IST)

ਪੰਜਾਬ ''ਚ ਜ਼ਿਮਨੀ ਚੋਣਾਂ ਦਾ ਸ਼ਡੀਊਲ ਜਾਰੀ, ਇਸੇ ਮਹੀਨੇ ਤੋਂ ਸ਼ੁਰੂ ਹੋਵੇਗੀ ਚੋਣ ਪ੍ਰਕੀਰਿਆ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ 4 ਵਿਧਾਨ ਸਭਾ ਹਲਕਿਆਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੋ ਗਿਆ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਦਾ ਸ਼ਡੀਊਲ ਜਾਰੀ ਕਰ ਦਿੱਤਾ ਗਿਆ ਹੈ। ਵਿਧਾਨ ਸਭਾ ਹਲਕਾ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿਚ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਇਨ੍ਹਾਂ ਚੋਣਾਂ ਨੂੰ ਲੈ ਕੇ ਪ੍ਰਕੀਰਿਆ ਇਸੇ ਮਹੀਨੇ ਤੋਂ ਸ਼ੁਰੂ ਹੋ ਜਾਵੇਗੀ। ਚੋਣ ਕਮਿਸ਼ਨ ਦੇ ਐਲਾਨ ਮੁਤਾਬਕ ਪੰਜਾਬ ਵਿਚ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਠੀਕ 10 ਦਿਨ ਬਾਅਦ ਨਤੀਜੇ ਐਲਾਨੇ ਜਾਣਗੇ। 

ਇਹ ਖ਼ਬਰ ਵੀ ਪੜ੍ਹੋ - ਮਾਂ ਨੇ ਵੱਡੇ ਸੁਫ਼ਨੇ ਵੇਖ ਵਿਦੇਸ਼ ਭੇਜੀ ਸੀ ਧੀ, ਹੁਣ ਇੰਟਰਨੈੱਟ ਰਾਹੀਂ ਮਿਲੀ ਵੀਡੀਓ ਵੇਖ ਪੈਰਾਂ ਹੇਠੋਂ ਖਿਸਕੀ ਜ਼ਮੀਨ

ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡੀਊਲ ਮੁਤਾਬਕ 18 ਤੋਂ 25 ਅਕਤੂਬਰ ਤਕ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ। 28 ਅਕਤੂਬਰ ਨੂੰ ਇਨ੍ਹਾਂ ਦੀ ਪੜਤਾਲ ਕੀਤੀ ਜਾਵੇਗੀ। ਉਮੀਦਵਾਰਾਂ ਨੂੰ 30 ਅਕਤੂਬਰ ਤਕ ਨਾਮਜ਼ਦਗੀ ਵਾਪਸ ਲੈਣ ਦਾ ਸਮਾਂ ਦਿੱਤਾ ਜਾਵੇਗਾ। ਬੁੱਧਵਾਰ 13 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ 23 ਨਵੰਬਰ ਨੂੰ ਨਤੀਜੇ ਐਲਾਨ ਦਿੱਤੇ ਜਾਣਗੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News