ਜ਼ਿਮਨੀ ਚੋਣਾਂ 'ਚ ਕਾਂਗਰਸ ਹੱਥੋਂ ਖੁੱਸ ਗਈਆਂ 3 ਸੀਟਾਂ, ਰਾਜਾ ਵੜਿੰਗ ਨੂੰ ਵੀ ਭੁਗਤਣਾ ਪੈ ਸਕਦੈ ਖ਼ਾਮਿਆਜ਼ਾ
Sunday, Nov 24, 2024 - 05:52 AM (IST)
ਲੁਧਿਆਣਾ (ਹਿਤੇਸ਼)- ਪੰਜਾਬ ’ਚ ਹੋਈਆਂ ਵਿਧਾਨ ਸਭਾ ਉਪ ਚੋਣਾਂ ਦੌਰਾਨ ਕਾਂਗਰਸ ਨੂੰ 3 ਸੀਟਾਂ ਦਾ ਨੁਕਸਾਨ ਹੋਇਆ ਹੈ, ਜਿਸ ਤੋਂ ਬਾਅਦ ਰਾਜਾ ਵੜਿੰਗ ਦੀ ਪ੍ਰਧਾਨਗੀ ’ਤੇ ਖ਼ਤਰਾ ਮੰਡਰਾਉਣ ਲੱਗਾ ਹੈ।
ਪੰਜਾਬ ਦੀਆਂ ਜਿਨ੍ਹਾਂ 4 ਸੀਟਾਂ ’ਤੇ ਉਪ ਚੋਣਾਂ ਹੋਈਆਂ ਹਨ, ਉਨ੍ਹਾਂ ’ਚੋਂ 3 ਸੀਟਾਂ ’ਤੇ ਪਹਿਲਾਂ ਕਾਂਗਰਸ ਦਾ ਕਬਜ਼ਾ ਸੀ, ਜਿਥੋਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਚੁੱਕੇ ਹਨ। ਇਨ੍ਹਾਂ ਵਿਚ ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਤੋਂ ਇਲਾਵਾ ਰਾਜ ਕੁਮਾਰ ਚੱਬੇਵਾਲ ਦਾ ਨਾਂ ਸ਼ਾਮਲ ਹੈ।
ਇਹ ਵੀ ਪੜ੍ਹੋ- ਰਾਜਾ ਵੜਿੰਗ ਨੇ ਲਈ 3 ਸੀਟਾਂ 'ਤੇ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ, ਪਤਨੀ ਅੰਮ੍ਰਿਤਾ ਵੜਿੰਗ ਵੀ ਹੋ ਗਏ ਭਾਵੁਕ
ਹਾਲਾਂਕਿ ਚੱਬੇਵਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਸਨ ਅਤੇ ਉਨ੍ਹਾਂ ਨੇ ਵਿਧਾਨ ਸਭਾ ਉਭ ਚੋਣ ਦੌਰਾਨ ਆਪਣੇ ਬੇਟੇ ਨੂੰ ਉਮੀਦਵਾਰ ਬਣਾਇਆ ਸੀ, ਜੋ ਜਿੱਤ ਗਿਆ ਹੈ, ਜਦੋਂਕਿ ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਵੱਲੋਂ ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ ਤੋਂ ਆਪਣੀਆਂ ਪਤਨੀਆਂ ਨੂੰ ਟਿਕਟ ਦਿੱਤੀ ਗਈ ਸੀ ਪਰ ਉਨ੍ਹਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ।
ਇਸ ਤਰ੍ਹਾਂ ਕਾਂਗਰਸ ਨੂੰ 3 ਸੀਟਾਂ ਦਾ ਨੁਕਸਾਨ ਹੋਇਆ ਹੈ, ਜਿਸ ਤੋਂ ਬਾਅਦ ਰਾਜਾ ਵੜਿੰਗ ਦੀ ਪ੍ਰਧਾਨਗੀ ’ਤੇ ਖਤਰਾ ਮੰਡਰਾਉਣ ਲੱਗਾ ਹੈ, ਕਿਉਂਕਿ ਉਹ ਉਪ ਚੋਣਾਂ ਦੌਰਾਨ ਗਿੱਦੜਬਾਹਾ ’ਚ ਫਸ ਗਏ ਸਨ ਅਤੇ ਦੂਜੀਆਂ ਵਿਧਾਨ ਸਭਾ ਸੀਟਾਂ ’ਤੇ ਚੋਣ ਪ੍ਰਚਾਰ ਲਈ ਸਮਾਂ ਨਹੀਂ ਦੇ ਸਕੇ, ਜਿਸ ਨੂੰ ਮੁੱਦਾ ਬਣਾ ਕੇ ਉਨ੍ਹਾਂ ਦੇ ਵਿਰੋਧੀਆਂ ਨੇ ਹਾਈਕਮਾਨ ਦੇ ਸਾਹਮਣੇ 3 ਸੀਟਾਂ ’ਤੇ ਹਾਰ ਦਾ ਠੀਕਰਾ ਰਾਜਾ ਵੜਿੰਗ ਸਿਰ ਭੰਨਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਜ਼ਿਮਨੀ ਚੋਣਾਂ ਦੇ ਨਤੀਜਿਆਂ ਮਗਰੋਂ ਬੋਲੇ ਰਵਨੀਤ ਬਿੱਟੂ ; 'ਆਪਾਂ ਦੋਵੇਂ ਰੁੱਸ ਬੈਠੇ ਤਾਂ ਮਨਾਊ ਕੌਣ ਵੇ...''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e