ਕੈਪਟਨ-ਸਿੱਧੂ ਵਿਵਾਦ ਖਤਮ, ਜ਼ਿਮਨੀ ਚੋਣਾਂ ਵੱਲ ਸਰਕਾਰ ਦਾ ਧਿਆਨ

07/22/2019 12:07:17 PM

ਚੰਡੀਗੜ੍ਹ : ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਹੀ ਲੜਾਈ ਸਿੱਧੂ ਦੇ ਅਸਤੀਫੇ ਨਾਲ ਤਕਰੀਬਨ ਖਤਮ ਹੋ ਚੁੱਕੀ ਹੈ, ਜਿਸ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਸਾਰਾ ਧਿਆਨ ਜਲਾਲਾਬਾਦ ਅਤੇ ਫਗਵਾੜਾ ਦੀ ਜ਼ਿਮਨੀ ਚੋਣ ਵੱਲ ਲਾਉਣ ਲੱਗ ਪਈ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਨੇਤਾ ਸੋਮ ਪ੍ਰਕਾਸ਼ ਦੇ ਲੋਕ ਸਭਾ ਚੋਣਾਂ 'ਚ ਸਾਂਸਦ ਚੁਣੇ ਜਾਣ ਤੋਂ ਬਾਅਦ ਇਹ ਦੋਵੇਂ ਸੀਟਾਂ ਖਾਲੀ ਹੋ ਗਈਆਂ ਸਨ। ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਪਹਿਲਾਂ ਹੀ ਇਨ੍ਹਾਂ ਦੋਹਾਂ ਸੀਟਾਂ ਬਾਰੇ ਸੂਬਾ ਚੋਣ ਕਮਿਸ਼ਨ ਨੂੰ ਸੂਚਨਾ ਭੇਜ ਦਿੱਤੀ ਹੈ।

ਇਸ ਲਈ ਅਕਤੂਬਰ ਮਹੀਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਇਨ੍ਹਾਂ ਦੋਹਾਂ ਸੀਟਾਂ 'ਤੇ ਜ਼ਿਮਨੀ ਚੋਣ ਹੋਣ ਦੀ ਪੂਰੀ ਸੰਭਾਵਨਾ ਹੈ। ਕਾਂਗਰਸੀ ਸੂਤਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਸੀਟਾਂ 'ਤੇ ਸੰਭਾਵੀ ਉਮੀਦਵਾਰ ਪਹਿਲਾਂ ਹੀ ਆਪਣੇ ਇਲਾਕੇ 'ਚ ਸਰਗਰਮ ਹਨ। ਸੂਤਰਾਂ ਮੁਤਾਬਕ ਮਾਨਸਾ ਅਤੇ ਰੋਪੜ 'ਚ ਵੀ ਜ਼ਿਮਨੀ ਚੋਣ ਹੋÎਣ ਦੀ ਸੰਭਾਵਨਾ ਹੈ ਕਿਉਂਕਿ ਮਾਨਸਾ ਤੋਂ ਆਪ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਅਤੇ ਰੋਪੜ ਤੋਂ ਆਪ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ 'ਚ ਸ਼ਾਮਲ ਹੋ ਗਏ ਸਨ ਅਤੇ ਉਨ੍ਹਾਂ ਦੇ ਅਸਤੀਫੇ ਅਜੇ ਤੱਕ ਸਪੀਕਰ ਵਲੋਂ ਅਜੇ ਤੱਕ ਸਵੀਕਾਰ ਨਹੀਂ ਕੀਤੇ ਗਏ ਹਨ।

Babita

This news is Content Editor Babita