ਪੰਜਾਬ ਵਿਚ ਨਾਗਰਿਕਤਾ ਸੋਧ ਬਿੱਲ ਨਹੀਂ ਹੋਵੇਗਾ ਲਾਗੂ : ਕੈਪਟਨ

12/12/2019 7:58:39 PM

ਜਲੰਧਰ : ਦੋਵਾਂ ਸਦਨਾਂ ਵਲੋਂ ਨਾਗਰਿਕਤਾ ਸੋਧ ਬਿੱਲ ਪਾਸ ਕਰਨ ਤੋਂ ਬਾਅਦ ਜਿਥੇ ਦੇਸ਼-ਵਿਦੇਸ਼ ਵਿਚ ਇਸ ਬਿੱਲ ਦਾ ਵਿਰੋਧ ਹੋ ਰਿਹਾ ਹੈ। ਉਥੇ ਹੀ ਪੰਜਾਬ ਦੀ ਸਰਕਾਰ ਨੇ ਵੀ ਇਸ ਦੀ ਖਿਲਾਫਤ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਬਿੱਲ ਨੂੰ ਪੰਜਾਬ ਵਿਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਇਸ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ 'ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਪਣੇ ਰਾਜ ਵਿਚ ਇਸ ਕਾਨੂੰਨ ਨੂੰ ਲਾਗੂ ਨਹੀਂ ਹੋਣ ਦੇਵੇਗੀ।

ਜ਼ਿਕਰਯੋਗ ਹੈ ਕਿ ਅਫਗਾਨਿਸਤਾਨ, ਬੰਗਲਾਦੇਸ਼ ਤੇ ਪਾਕਿਸਤਾਨ ਵਿਚ ਧਾਰਮਿਕ ਤਸੀਹਿਆਂ ਦੇ ਕਾਰਨ 31 ਦਸੰਬਰ 2014 ਤੱਕ ਭਾਰਤ ਆਏ ਗੈਰ-ਮੁਸਲਮਾਨ ਸ਼ਰਣਾਰਥੀਆਂ- ਹਿੰਦੂ, ਸਿੱਖ, ਬੌਧ, ਪਾਰਸੀ, ਜੈਨ ਤੇ ਈਸਾਈ ਭਾਈਚਾਰਿਆਂ ਦੇ ਲੋਕਾਂ- ਨੂੰ ਭਾਰਤੀ ਨਾਗਰਿਕਤਾ ਪ੍ਰਦਾਨ ਕਰਨ ਲਈ ਇਸ ਬਿੱਲ ਦਾ ਪ੍ਰਸਤਾਵ ਲਿਆਂਦਾ ਗਿਆ ਸੀ।


Related News