ਪੰਜਾਬ ਮੰਤਰੀ ਮੰਡਲ ਦਾ ਵੱਡਾ ਫ਼ੈਸਲਾ, ਸਰਕਾਰੀ ਪੈਨਲ ''ਚ ਲਿਆਂਦੇ ਜਾਣਗੇ ਪ੍ਰਾਈਵੇਟ ਡਾਕਟਰ
Friday, Nov 28, 2025 - 01:57 PM (IST)
ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ ਵਿਚ ਪ੍ਰਾਈਵੇਟ ਡਾਕਟਰਾਂ ਨੂੰ ਸਰਕਾਰੀ ਪੈਨਲ ਵਿਚ ਸ਼ਾਮਲ ਕਰਨ ਦਾ ਫੈ਼ਸਲਾ ਲਿਆ ਗਿਆ ਹੈ। ਜਿਸ ਦੇ ਤਹਿਤ 300 ਦੇ ਕਰੀਬ ਪ੍ਰਾਈਵੇਟ ਡਾਕਟਰ ਸਰਕਾਰੀ ਪੈਨਲ ਹੇਠ ਲਿਆਂਦੇ ਜਾਣਗੇ। ਇਸ ਫ਼ੈਸਲੇ ਨਾਲ ਹਸਪਤਾਲਾਂ ਵਿਚ ਆਉਂਦੀ ਡਾਕਟਰਾਂ ਦੀ ਘਾਟ ਪੂਰੀ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰੀ ਪੈਨਲ ਵਿਚ ਆਉਣ ਵਾਲੇ ਡਾਕਟਰ ਨੂੰ ਦਿਨ ਵੇਲੇ ਡਿਊਟੀ ਦੇ 1000 ਰੁਪਏ ਅਤੇ ਰਾਤ ਸਮੇਂ ਦੁੱਗਣੇ 2 ਹਜ਼ਾਰ ਰੁਪਏ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਵਾਹਨ ਚਾਲਕਾਂ ਲਈ ਬੇਹੱਦ ਜ਼ਰੂਰੀ ਖ਼ਬਰ, ਨਵੇਂ ਦਿਸ਼ਾ-ਨਿਰਦੇਸ਼ ਹੋਏ ਜਾਰੀ
