ਜਲੰਧਰ ਦੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ ਕੈਬਨਿਟ ਨੇ ਦਿੱਤਾ ਵੱਡਾ ਤੋਹਫ਼ਾ

Wednesday, May 17, 2023 - 06:32 PM (IST)

ਜਲੰਧਰ ਦੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ ਕੈਬਨਿਟ ਨੇ ਦਿੱਤਾ ਵੱਡਾ ਤੋਹਫ਼ਾ

ਜਲੰਧਰ : ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਸ਼ਹਿਰ ਦੇ ਸੁੰਦਰੀਕਰਨ ਲਈ 95 ਕਰੋੜ 16 ਲੱਖ ਰੁਪਏ ਦੀ ਰਕਮ ਜਾਰੀ ਕਰ ਦਿੱਤੀ ਹੈ। ਅੱਜ ਜਲੰਧਰ ਵਿਚ ਹੋਈ ਪੰਜਾਬ ਵਜ਼ਾਰਤ ਦੀ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਾਡੇ ਐੱਮ. ਪੀ. ਵਲੋਂ ਸਹੁੰ ਚੁੱਕਣ ਤੋ ਪਹਿਲਾਂ ਹੀ ਆਪਣਾ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ। ਜਲੰਧਰ ਦੇ ਸੁੰਦਰੀਕਰਨ ਲਈ ਅੱਜ 95 ਕਰੋੜ 16 ਲੱਖ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਐੱਮ. ਪੀ. ਸੁਸੀਲ ਕੁਮਾਰ ਰਿੰਕੂ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਦੇਖਣ ਕਿ ਉਨ੍ਹਾਂ ਕੋਲ ਕਿਹੜੇ-ਕਿਹੜੇ ਇਲਾਕਿਆਂ ਤੋਂ ਮੰਗ ਪੱਤਰ ਆਏ ਹਨ। ਇਸ ਰਕਮ ਨਾਲ ਜਲੰਧਰ ਸ਼ਹਿਰ ਨੂੰ ਚਮਕਾਉਣ ਦਾ ਵਾਅਦਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਜ਼ਿਮਨੀ ਚੋਣ ਤੋਂ ਬਾਅਦ ਜਲੰਧਰ ’ਚ ਹੋਈ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਏ ਵੱਡੇ ਫ਼ੈਸਲੇ

ਇਸ ਤੋਂ ਇਲਾਵਾ ਪਿਛਲੇ ਲੰਮੇ ਸਮੇਂ ਤੋਂ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀ ਆਦਮਪੁਰ ਵਾਲੀ ਸੜਕ ਨੂੰ ਬਨਾਉਣ ਦਾ ਕੰਮ ਸ਼ੁਰੂ ਕਰਨ ਜਾ ਰਹੇ ਹਾਂ। ਸਤੰਬਰ ਤੋਂ ਪਹਿਲਾਂ-ਪਹਿਲਾਂ ਇਸ ਸੜਕ ਦਾ ਕੰਮ ਪੂਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰਾਇਆ-ਜੰਡਿਆਲਾ ਸੜਕ ਦਾ ਕੰਮ ਵੀ ਜਲਦ ਸ਼ੁਰੂ ਕਰਨ ਜਾ ਰਹੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਵਾਅਦੇ ਕੀਤੇ ਸੀ ਉਹ ਨਿਭਾਵਾਂਗੇ, ਜੋ ਲੋਕਾਂ ਨੇ ਦੱਸਿਆ ਜਿਹੜੀਆਂ ਮੁਸ਼ਕਲਾਂ ਦੱਸੀਆਂ, ਉਨ੍ਹਾਂ ਨੂੰ ਪੂਰਾ ਕਰਾਂਗੇ।

ਇਹ ਵੀ ਪੜ੍ਹੋ : ਪਟਿਆਲਾ ਵਾਸੀਆਂ ਨੂੰ ਭਗਵੰਤ ਮਾਨ ਦਾ ਤੋਹਫ਼ਾ, ਏਅਰਪੋਰਟ ਨੂੰ ਮਾਤ ਦੇਣ ਵਾਲਾ ਬੱਸ ਅੱਡਾ ਹੋਇਆ ਸ਼ੁਰੂ (ਤਸਵੀਰਾਂ)

ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਵਲੋਂ ਵਧਾਏ ਹੌਂਸਲੇ ਦੀ ਕੋਈ ਕੀਮਤ ਨਹੀਂ ਹੈ। ਹੁਣ ਵਿਰੋਧੀ ਆਰਾਮ ਕਰਨ ਅਤੇ ਸਾਨੂੰ ਕੰਮ ਕਰਨ ਦੇਣ। ਅਸੀਂ ਵਿਕਾਸ ਦੇ ਨਾਂ ’ਤੇ ਵੋਟ ਮੰਗੀ ਅਤੇ ਵਿਕਾਸ ਕਰਾਂਗੇ। ਵਿਰੋਧੀ ਆਪਣੀ ਕੁਰਸੀ ਦੀਆਂ ਵੋਟਾਂ ਜੋੜ ਰਹੇ ਅਤੇ ਅਸੀਂ ਵਿਕਾਸ ਦੀਆਂ ਵੋਟਾਂ ਜੋੜ ਰਹੇ ਹਾਂ। ਉਨ੍ਹਾਂ ਕਿਹਾ ਕਿ ਨਵੇਂ ਬਣੇ ਐੱਮ. ਪੀ. ਸੁਸ਼ੀਲ ਕੁਮਾਰ ਰਿੰਕੂ ਤੋਂ ਲੋਕਾਂ ਨੂੰ ਵੱਡੀਆਂ ਉਮੀਦਾਂ ਹਨ, ਰਿੰਕੂ ਮੇਰੀ ਛੱਡੀ ਹੋਈ ਕੁਰਸੀ ’ਤੇ ਬੈਠਣਗੇ। ਜਲੰਧਰ ਦੇ ਚਾਰ ਐੱਮ. ਪੀ ਹਨ ਸੁਸ਼ੀਲ ਰਿੰਕੂ, ਹਰਭਜਨ ਸਿੰਘ, ਬਲਬੀਰ ਸਿੰਘ ਸੀਚੇਵਾਲ, ਅਸ਼ੋਕ ਮਿੱਤਲ। ਜਿਨ੍ਹਾਂ ਵਲੋਂ ਜਲੰਧਰ ਦੇ ਵਿਕਾਸ ਲਈ ਫੰਡ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ : ਤੜਕੇ 3 ਵਜੇ ਘਰ ’ਚ ਦਾਖਲ ਹੋਏ 20-25 ਵਿਅਕਤੀਆਂ ਨੇ ਸ਼ਰੇਆਮ ਅਗਵਾ ਕੀਤੀ ਕੁੜੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News