ਪੰਜਾਬ ਕੈਬਨਿਟ ਦੀ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਰੱਦ
Tuesday, Mar 05, 2019 - 06:59 PM (IST)

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੰਗਲਵਾਰ ਸ਼ਾਮ ਪੰਜ ਵਜੇ ਚੰਡੀਗੜ੍ਹ 'ਚ ਹੋਣ ਵਾਲੀ ਮੀਟਿੰਗ ਰੱਦ ਹੋ ਗਈ ਹੈ। ਹੁਣ ਇਹ ਮੀਟਿੰਗ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗ੍ਰਹਿ ਵਿਖੇ ਹੋਵੇਗੀ। ਕਿਆਸ ਲਗਾਏ ਜਾ ਰਹੇ ਸਨ ਕਿ ਕੈਬਨਿਟ ਦੀ ਇਸ ਮੀਟਿੰਗ ਵਿਚ 27 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਫੈਸਲੇ 'ਤੇ ਮੋਹਰ ਲੱਗ ਸਕਦੀ ਸੀ।
ਇਹ ਵੀ ਕਿਹਾ ਜਾ ਰਿਹਾ ਸੀ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਤੋਂ ਬਾਅਦ ਬੰਦ ਕੀਤੇ ਗਏ ਇੱਟ-ਭੱਠਿਆਂ ਨੂੰ ਮੁੜ ਚਲਾਉਣ ਲਈ ਵੀ ਵਿਚਾਰ ਵਿਟਾਂਦਰਾ ਕੀਤਾ ਜਾ ਸਕਦਾ ਹੈ। ਫਿਲਹਾਲ ਕੈਬਨਿਟ ਮੀਟਿੰਗ ਦੇ ਰੱਦ ਹੋਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।