ਪੰਜਾਬ ਕੈਬਨਿਟ ਦੀ ਮੀਟਿੰਗ 2 ਮਈ ਨੂੰ, ਵੱਡੇ ਐਲਾਨ ਹੋਣ ਦੀ ਉਮੀਦ

04/27/2022 10:09:58 PM

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ 2 ਮਈ 2022 ਨੂੰ ਸ਼ਾਮ 4 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਬੇਸ਼ੱਕ ਮੀਟਿੰਗ ਦਾ ਏਜੰਡਾ ਬਾਅਦ ਵਿਚ ਦੱਸਿਆ ਜਾਵੇਗਾ ਪਰ ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਸ ਮੀਟਿੰਗ ਵਿਚ ਵੱਡੇ ਐਲਾਨ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਅੱਤ ਦੀ ਗਰਮੀ ਦੌਰਾਨ ਪੰਜਾਬ ਵਾਸੀਆਂ ਲਈ ਚਿੰਤਾਜਨਕ ਖ਼ਬਰ, ਹੋਰ ਡੂੰਘਾ ਹੋਇਆ ਬਿਜਲੀ ਸੰਕਟ

ਇਥੇ ਇਹ ਵੀ ਦੱਸਣਯੋਗ ਹੈ ਕਿ ਸਰਕਾਰ ਮੁਫ਼ਤ ਬਿਜਲੀ ਦਾ ਵਾਅਦਾ ਪਹਿਲਾਂ ਹੀ ਪੂਰਾ ਕਰ ਚੁੱਕੀ ਹੈ। ਇਸ ਤੋਂ ਇਲਾਵਾ ਸਰਕਾਰ ਅਗਲੀ ਮੀਟਿੰਗ ਵਿਚ ਕੀ ਫ਼ੈਸਲਾ ਲੈਂਦੀ ਹੈ, ਇਹ ਤਾਂ 2 ਮਈ ਨੂੰ ਹੀ ਪਤਾ ਲੱਗੇਗਾ ਪਰ ਕਿਹਾ ਜਾ ਰਿਹਾ ਕਿ ਇਹ ਮੀਟਿੰਗ ਕਾਫੀ ਜ਼ਿਆਦਾ ਮਹੱਤਵਪੂਰਨ ਰਹਿਣ ਵਾਲੀ ਹੈ।

ਇਹ ਵੀ ਪੜ੍ਹੋ : ਦਵਿੰਦਰ ਬੰਬੀਹਾ ਤੇ ਸੁੱਖਾ ਦੂਨੇਕੇ ਗਰੁੱਪ ਦੇ ਤਿੰਨ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ, ਵੱਡੇ ਖੁਲਾਸੇ ਹੋਣ ਦੀ ਉਮੀਦ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News