ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, ਅਹਿਮ ਮੁੱਦਿਆਂ ਨੂੰ ਲੈ ਕੇ ਹੋਵੇਗੀ ਵਿਚਾਰ-ਚਰਚਾ

06/28/2022 12:20:56 PM

ਚੰਡੀਗੜ੍ਹ - ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਅੱਜ ਦੁਪਹਿਰ 2.30 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ, ਜਿਸ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਮੀਟਿੰਗ ’ਚ ਪੰਜਾਬ ਸਰਕਾਰ ਦੇ ਸਾਰੇ ਆਗੂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣ ਜਾ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਕਈ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।

ਪੜ੍ਹੋ ਇਹ ਵੀ ਖ਼ਬਰ: ਸਿੱਖ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ 'ਚ ਆਇਆ ਨਵਾਂ ਮੋੜ, ਸੱਚਾਈ ਜਾਣ ਹੋਵੋਗੇ ਹੈਰਾਨ (ਵੀਡੀਓ)

ਦੱਸ ਦੇਈਏ ਕਿ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਸਰਕਾਰ ਦਾ ਪਹਿਲਾ ਬਜਟ ਇਜਲਾਸ 24 ਜੂਨ ਨੂੰ ਸ਼ੁਰੂ ਹੋਇਆ ਸੀ, ਜੋ 30 ਜੂਨ ਤੱਕ ਜਾਰੀ ਰਹੇਗਾ। ਬੀਤੇ ਦਿਨ ਪੰਜਾਬ ਦਾ ਬਜਟ ਪੇਸ਼ ਕੀਤਾ ਗਿਆ ਸੀ। ਅਜ ਦੀ ਹੋਣ ਵਾਲੀ ਕੈਬਨਿਟ ਮੀਟਿੰਗ ’ਚ ਬਜਟ ਨੂੰ ਲੈ ਕੇ ਵਿਚਾਰ ਚਰਚਾ ਹੋ ਸਕਦੀ ਹੈ ਜਾਂ ਅਹਿਮ ਮੁੱਦਿਆਂ ਨੂੰ ਲੈ ਕੇ ਗੱਲਬਾਤ ਕੀਤੀ ਜਾ ਸਕਦੀ ਹੈ।

ਪੜ੍ਹੋ ਇਹ ਵੀ ਖ਼ਬਰ:  ਜਲੰਧਰ ਤੋਂ ਦੁਖ਼ਦ ਖ਼ਬਰ: ਜਨਮ ਦਿਨ ਦੀ ਪਾਰਟੀ ਦੌਰਾਨ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗੇ 2 ਵਿਦਿਆਰਥੀ, 1 ਦੀ ਮੌਤ

rajwinder kaur

This news is Content Editor rajwinder kaur