ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 2 ਸਤੰਬਰ ਨੂੰ

08/31/2019 9:04:47 AM

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 2 ਸਤੰਬਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਣ ਜਾ ਰਹੀ ਹੈ। ਇਹ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਵੇਗੀ। ਮੀਟਿੰਗ ’ਚ ਕੁਝ ਅਹਿਮ ਮਾਮਲਿਆਂ ਬਾਰੇ ਚਰਚਾ ਕੀਤੀ ਜਾਵੇਗੀ। ਸੁਪਰੀਮ ਕੋਰਟ ’ਚ ਸਤਲੁਜ-ਯਮੁਨਾ ਲਿੰਕ ਨਹਿਰ ਬਾਰੇ 3 ਸਤੰਬਰ ਤੋਂ ਸੁਣਵਾਈ ਸ਼ੁਰੂ ਹੋ ਰਹੀ ਹੈ, ਜਿਸ ਬਾਰੇ ਸੂਬਾ ਸਰਕਾਰ ਆਪਣਾ ਪੱਖ ਮਜ਼ਬੂਤੀ ਨਾਲ ਰੱਖਣ ਦੀ ਕੋਸ਼ਿਸ਼ ਕਰੇਗੀ ਅਤੇ ਇਸ ਮੁੱਦੇ ’ਤੇ ਵੀ ਮੀਟਿੰਗ ’ਚ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ। 


Babita

Content Editor

Related News