ਪੰਜਾਬ ਵਜ਼ਾਰਤ ਦੀ ਮੀਟਿੰਗ ਅੱਜ, ਹੋਣਗੀਆਂ ਅਹਿਮ ਵਿਚਾਰਾਂ
Monday, Sep 16, 2019 - 09:34 AM (IST)

ਚੰਡੀਗੜ੍ਹ : ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ 16 ਤਰੀਕ ਮਤਲਬ ਕਿ ਸੋਮਵਾਰ ਨੂੰ ਪੰਜਾਬ ਭਵਨ ਵਿਖੇ ਹੋਣ ਜਾ ਰਹੀ ਹੈ। ਇਸ ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਜਾਵੇਗੀ। ਮੀਟਿੰਗ 'ਚ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਤਰੀਕ ਦਾ ਐਲਾਨ ਕੀਤੇ ਜਾਣ ਦੀ ਵੀ ਸੰਭਾਵਨਾ ਹੈ। ਇਸ ਮੀਟਿੰਗ 'ਚ ਸ਼ੈੱਲਰ ਮਾਲਕਾਂ ਨੂੰ ਰਾਹਤ ਦੇਣ ਲਈ ਓ. ਟੀ. ਐੱਸ., ਏਡਿਡ ਪ੍ਰਾਈਵੇਟ ਸਕੂਲਾਂ ਦੀ ਫੀਸ ਬਾਰੇ 2016 ਦੇ ਐਕਟ 'ਚ ਸੋਧ, ਐੱਸ. ਸੀ. ਕਮਿਸ਼ਨ ਐਕਟ 'ਚ ਸੋਧ ਸਮੇਤ ਕੁਝ ਹੋਰ ਏਜੰਡਿਆਂ ਬਾਰੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ।