ਪੰਜਾਬ ਮੰਤਰੀ ਮੰਡਲ ਦਾ ਵੱਡਾ ਫ਼ੈਸਲਾ, ਪੰਜ ਵਿਭਾਗਾਂ ''ਚ ਅਸਾਮੀਆਂ ਭਰਨ ਨੂੰ ਦਿੱਤੀ ਮਨਜ਼ੂਰੀ

Friday, Feb 19, 2021 - 06:07 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿਚ ਨੌਕਰੀਆਂ ਪੈਦਾ ਕਰਨ ਅਤੇ ਮਨੁੱਖੀ ਸ਼ਕਤੀ ਦੀ ਬਿਹਤਰ ਵਰਤੋਂ ਰਾਹੀਂ ਕਾਰਜਕੁਸ਼ਲਤਾ ਵਧਾਉਣ ਦੇ ਫ਼ੈਸਲੇ ਦੀ ਦਿਸ਼ਾ ਵਿਚ ਪੰਜਾਬ ਵਜ਼ਾਰਤ ਨੇ ਸ਼ੁੱਕਰਵਾਰ ਨੂੰ ਪੰਜ ਹੋਰ ਵਿਭਾਗਾਂ ਦੇ ਪੁਨਰਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਕੀਤੇ ਗਏ ਫ਼ੈਸਲੇ ਨਾਲ 1875 ਨਵੀਆਂ ਅਸਾਮੀਆਂ ਦੀ ਸਿਰਜਣਾ ਹੋਵੇਗੀ ਜਦਕਿ ਮੌਜੂਦਾ 3720 ਅਸਾਮੀਆਂ ਜਿਹੜੀਆਂ ਸੰਦਰਭਹੀਣ ਤੇ ਗੈਰ-ਤਰਕਸੰਗਤ ਹੋ ਗਈਆਂ, ਦਾ ਸਮਰਪਣ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਗੁਰਲਾਲ ਭਲਵਾਨ ਕਤਲ ਮਾਮਲੇ ’ਚ ਮੁੱਖ ਮੰਤਰੀ ਵਲੋਂ ਸਖ਼ਤ ਕਾਰਵਾਈ ਦੇ ਹੁਕਮ

ਪੁਨਰਗਠਨ ਵਾਲੇ ਪੰਜ ਵਿਭਾਗ ਮਾਲ, ਮੁੜ ਵਸੇਬਾ ਤੇ ਆਫ਼ਤਨ ਪ੍ਰਬੰਧਨ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਯੋਜਨਾ, ਸਮਾਜਿਕ ਨਿਆਂ ਸਸ਼ਕਤੀਕਰਨ ਤੇ ਘੱਟ ਗਿਣਤੀ ਅਤੇ ਸ਼ਹਿਰੀ ਹਵਾਬਾਜ਼ੀ ਹਨ। ਮਾਲ, ਮੁੜ ਵਸੇਬਾ ਤੇ ਆਫ਼ਤਨ ਪ੍ਰਬੰਧਨ ਦੇ ਪੁਨਰਗਠਨ ਦੀ ਯੋਜਨਾ ਵਿਚ ਮੰਤਰੀ ਮੰਡਲ ਨੇ ਡਿਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਤੋਂ ਇਲਾਵਾ ਫਰੀਦਕੋਟ ਡਿਵੀਜ਼ਨ ਦੇ ਕਮਿਸ਼ਨਰ ਵਿਚ ਨਵੀਆਂ ਬਣਾਈਆਂ ਸਬ ਡਿਵੀਜ਼ਨਾਂ/ਤਹਿਸੀਲਾਂ ਅਤੇ ਸਬ ਤਹਿਸੀਲਾਂ ਦੇ ਦਫਤਰਾਂ ਵਿਚ ਵੱਖ-ਵੱਖ ਵਰਗਾਂ ਦੀਆਂ ਅਸਾਮੀਆਂ ਨੂੰ ਸੁਰਜੀਤ/ਸਿਰਜਣਾ ਅਤੇ ਸਮਰਪਣ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਫ਼ੈਸਲਾ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿਚ ਸੰਦਰਭਹੀਣ ਹੋ ਚੁੱਕੀਆਂ 124 ਅਸਾਮੀਆਂ ਦੀ ਥਾਂ 'ਤੇ 12 ਨਵੀਆਂ ਅਸਾਮੀਆਂ ਦੀ ਸਿਰਜਣਾ ਕੀਤੀ ਜਾਵੇਗੀ। ਮੰਤਰੀ ਮੰਡਲ ਨੇ ਪੇਸ਼ੇਵਾਰ ਸੇਵਾਵਾਂ ਨਾਲ ਸਬੰਧਤ 101 ਅਸਾਮੀਆਂ (ਇਸਤਰੀ ਤੇ ਬਾਲ ਵਿਕਾਸ ਵਿੰਗ ਵਿਚ 62 ਅਤੇ ਸਮਾਜਿਕ ਸੁਰੱਖਿਆ ਵਿੰਗ ਵਿਚ 39) ਆਊਟਸੋਰਸਿੰਗ ਰਾਹੀਂ ਭਰਨ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਇਸੇ ਤਰ੍ਹਾਂ ਯੋਜਨਾ ਵਿਭਾਗ ਦੇ ਪੁਨਰਗਠਨ ਦੀ ਯੋਜਨਾ ਮਨਜ਼ੂਰ ਕਰਦਿਆਂ ਸੰਦਰਭਹੀਣ ਹੋ ਚੁੱਕੀਆਂ 637 ਅਸਾਮੀਆਂ ਦੀ ਥਾਂ 'ਤੇ 219 ਅਸਾਮੀਆਂ (ਪੰਜਾਬ ਰਾਜ ਯੋਜਨਾ ਬੋਰਡ ਦੀਆਂ 5 ਅਤੇ ਆਰਥਿਕ ਤੇ ਅੰਕੜਾ ਸੰਗਠਨ ਦੀਆਂ 214) ਦੀ ਸਿਰਜਣਾ ਕੀਤੀ ਗਈ।

ਇਹ ਵੀ ਪੜ੍ਹੋ : ਕਾਂਗਰਸੀ ਆਗੂ ਗੁਰਲਾਲ ਭਲਵਾਨ ਦੇ ਕਤਲ ਦੀ ਵੀਡੀਓ ਆਈ ਸਾਹਮਣੇ

ਕੈਬਨਿਟ ਨੇ ਸਮਾਜਿਕ ਨਿਆਂ ਸਸ਼ਤੀਕਰਨ ਅਤੇ ਘੱਟ ਗਿਣਤੀ ਵਿਭਾਗ ਵਿਚ ਫੀਲਡ ਅਧਿਕਾਰੀਆਂ ਦੀ ਮਜ਼ਬੂਤੀ ਲਈ ਬਹੁਗਿਣਤੀ ਕਾਨੂੰਨੀ ਕੇਸਾਂ ਨੂੰ ਵਧੀਆ ਤਰੀਕੇ ਨਾਲ ਨਜਿੱਠਣ ਲਈ ਕਾਨੂੰਨੀ ਸੈਲ ਨੂੰ ਮਜ਼ਬੂਤ ਕਰਨ ਲਈ ਇਸ ਵਿਭਾਗ ਦੇ ਪੁਨਰਗਠਨ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਪੁਨਰਗਠਨ ਯੋਜਨਾ ਤਹਿਤ 285 ਸੰਦਰਭਹੀਣ ਅਸਾਮੀਆਂ ਦੀ ਥਾਂ 'ਤੇ 147 ਨਵੀਆਂ ਅਸਾਮੀਆਂ ਦੀ ਸਿਰਜਣਾ ਕੀਤੀ ਜਾਵੇਗੀ। ਮੰਤਰੀ ਮੰਡਲ ਨੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਕੰਮਕਾਜ ਵਿਚ ਵਧੇਰੇ ਕਾਰਜਕੁਸ਼ਲਤਾ ਲਿਆਉਣ ਲਈ ਇਸ ਵਿਭਾਗ ਦੇ ਪੁਨਰਗਠਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਪਤੰਗ ਉਡਾਉਂਦੇ ਵਾਪਰਿਆ ਹਾਦਸਾ, ਦੇਖਦੇ ਹੀ ਦੇਖਦੇ ਮੌਤ ਦੇ ਮੂੰਹ ਵਿਚ ਚਲਾ ਗਿਆ ਇਕਲੌਤਾ ਪੁੱਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


Gurminder Singh

Content Editor

Related News