ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਸੇਵਾ ਮੁਕਤੀ ਦੀ ਉਮਰ ਹੱਦ ਵਿਚ ਵਾਧਾ
Friday, Apr 11, 2025 - 05:23 PM (IST)

ਚੰਡੀਗੜ੍ਹ : ਪੰਜਾਬ ਕੈਬਨਿਟ ਨੇ ਵੱਡਾ ਫ਼ੈਸਲਾ ਲੈਂਦਿਆਂ ਮੈਡੀਕਲ ਟੀਚਿੰਗ ਸਟਾਫ਼ ਦੀ ਸੇਵਾਮੁਕਤੀ ਉਮਰ ਹੱਦ ਵਿਚ ਵਾਧਾ ਕੀਤਾ ਹੈ। ਕੈਬਨਿਟ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਦੀ ਕੈਬਨਿਟ ਮੀਟਿੰਗ ਮੈਡੀਕਲ ਟੀਚਿੰਗ ਸਟਾਫ਼ (ਪ੍ਰੋਫ਼ੈਸਰਾਂ) ਦੀ ਸੇਵਾਮੁਕਤੀ ਦੀ ਉਮਰ 62 ਸਾਲ ਸੀ, ਜੋ ਹੁਣ 3 ਸਾਲ ਹੋਰ ਵਧਾ ਕੇ 65 ਸਾਲ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੈਡੀਕਲ ਸਪੈਸ਼ਲਿਸਟ ਅਫ਼ਸਰਾਂ ਸੇਵਾਮੁਕਤੀ ਦੀ ਉਮਰ ਵਿਚ ਵੀ 7 ਸਾਲ ਦਾ ਵਾਧਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਡੀ ਖ਼ੁਸ਼ਖ਼ਬਰੀ, ਛੇਵੇਂ ਤਨਖਾਹ ਕਮਿਸ਼ਨ ਤਹਿਤ ਸਰਕਾਰ ਦਾ ਵੱਡਾ ਫ਼ੈਸਲਾ
ਵਿੱਤ ਮੰਤਰੀ ਨੇ ਦੱਸਿਆ ਕਿ ਮੈਡੀਕਲ ਸਪੈਸ਼ਲਿਸਟ ਅਫ਼ਸਰਾਂ ਦੀ ਸੇਵਾਮੁਕਤੀ ਦੀ ਉਮਰ ਜੋ ਪਹਿਲਾਂ 58 ਸਾਲ ਸੀ, ਉਨ੍ਹਾਂ ਦੀ ਸੇਵਾਮੁਕਤੀ ਦੀ ਉਮਰ ਵੀ ਵਧਾ ਕੇ 65 ਸਾਲ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Punjab ਦਾ ਇਹ ਟੋਲ ਪਲਾਜ਼ਾ ਹੋਇਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e