ਪੰਜਾਬ ਕੈਬਨਿਟ ’ਚ ਛੁੱਟੀ ਹੋਣ ਦੀਆਂ ਚਰਚਾਵਾਂ ਤੋਂ ਸੁੰਦਰ ਸ਼ਾਮ ਅਰੋੜਾ ਨੇ ਆਖੀ ਵੱਡੀ ਗੱਲ
Sunday, Sep 26, 2021 - 06:31 PM (IST)
ਚੰਡੀਗੜ੍ਹ/ਹੁਸ਼ਿਆਰਪੁਰ (ਅਸ਼ਵਨੀ) : ਹੁਸ਼ਿਆਰਪੁਰ ਦੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਦੇ ਤੌਰ ’ਤੇ ਉਨ੍ਹਾਂ ਨੂੰ ਸੇਵਾ ਕਰਦਿਆਂ ਹਲਕਾ ਨਿਵਾਸੀਆਂ ਅਤੇ ਪੰਜਾਬ ਵਾਸੀਆਂ ਵਲੋਂ ਜੋ ਸਹਿਯੋਗ ਦਿੱਤਾ ਗਿਆ, ਉਸ ਲਈ ਉਹ ਹਮੇਸ਼ਾ ਸਾਰਿਆਂ ਦੇ ਅਹਿਸਾਨਮੰਦ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਇਕ ਕਰਮਚਾਰੀ ਨੂੰ ਸਮੇਂ-ਸਮੇਂ ’ਤੇ ਵੱਖ-ਵੱਖ ਭੂਮਿਕਾਵਾਂ ਦਾ ਨਿਰਵਾਹ ਕਰਨ ਦਾ ਮੌਕਾ ਪ੍ਰਦਾਨ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਦੇ ਤੌਰ ’ਤੇ ਜਨਤਾ ਦੀ ਸੇਵਾ ਦਾ ਮੌਕਾ ਪ੍ਰਦਾਨ ਕੀਤਾ ਗਿਆ ਸੀ। ਉਸ ਲਈ ਉਹ ਕਾਂਗਰਸ ਪਾਰਟੀ ਦੇ ਅਹਿਸਾਨਮੰਦ ਹਨ। ਅਰੋੜਾ ਨੇ ਕਿਹਾ ਕਿ ਉਹ ਪਾਰਟੀ ਦੇ ਫ਼ੈਸਲੇ ਦਾ ਸਨਮਾਨ ਕਰਦੇ ਹਨ ਅਤੇ ਭਵਿੱਖ ਵਿਚ ਉਨ੍ਹਾਂ ਨੂੰ ਜਿਸ ਵੀ ਭੂਮਿਕਾ ਲਈ ਨਿਰਦੇਸ਼ਿਤ ਕੀਤਾ ਜਾਵੇਗਾ, ਉਹ ਇਸ ਪ੍ਰਕਾਰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਤਪਰਤਾ ਨਾਲ ਨਿਰਵਾਹ ਕਰਨਗੇ।
ਇਹ ਵੀ ਪੜ੍ਹੋ : ਮੁੱਖ ਮੰਤਰੀ ਬਣਨ ਤੋਂ ਬਾਅਦ ਲਗਾਤਾਰ ਐਕਸ਼ਨ ਮੋਡ ’ਚ ਚਰਨਜੀਤ ਚੰਨੀ, ਲਏ ਵੱਡੇ ਫ਼ੈਸਲੇ
ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਨਾ ਤਾਂ ਪਾਰਟੀ ਅਤੇ ਨਾ ਹੀ ਕਿਸੇ ਵਿਅਕਤੀ ਵਿਸ਼ੇਸ਼ ਨਾਲ ਕੋਈ ਸ਼ਿਕਵਾ ਜਾਂ ਸ਼ਿਕਾਇਤ ਹੈ। ਉਨ੍ਹਾਂ ਲਈ ਪਾਰਟੀ ਅਤੇ ਪਾਰਟੀ ਦਾ ਹੁਕਮ ਸਭ ਤੋਂ ਉਪਰ ਹੈ। ਅਰੋੜਾ ਨੂੰ ਜਿਵੇਂ ਹੀ ਪਤਾ ਲੱਗਿਆ ਕਿ ਨਵੀਂ ਕੈਬਨਿਟ ਵਿਚ ਉਨ੍ਹਾਂ ਦਾ ਸਥਾਨ ਨਹੀਂ ਹੈ ਤਾਂ ਉਨ੍ਹਾਂ ਨੇ ਤੁਰੰਤ ਸਰਕਾਰੀ ਸਹੂਲਤਾਂ ਦਾ ਤਿਆਗ ਕਰ ਦਿੱਤਾ ਅਤੇ ਚੰਡੀਗੜ੍ਹ ਵਿਚ ਸਰਕਾਰ ਵਲੋਂ ਦਿੱਤਾ ਗਿਆ ਘਰ ਵੀ ਖਾਲੀ ਕਰ ਦਿੱਤਾ। 1966 ਤੋਂ ਜਦੋਂ ਤੋਂ ਨਵਾਂ ਪੰਜਾਬ ਬਣਿਆ ਹੈ, ਉਦੋਂ ਤੋਂ ਹੁਣ ਤੱਕ ਦੇ ਇਤਿਹਾਸ ਵਿਚ ਅਜਿਹੀ ਵਿਲੱਖਣ ਉਦਾਹਰਣ ਦੇਖਣ ਨੂੰ ਨਹੀਂ ਮਿਲਦੀ। ਕਿਉਂਕਿ ਸਰਕਾਰੀ ਸਹੂਲਤਾਂ ਦੇ ਨਾਲ-ਨਾਲ ਚੰਡੀਗੜ੍ਹ ਦੇ ਜਿਸ ਸੈਕਟਰ ਵਿਚ ਸਰਕਾਰੀ ਘਰ ਹਨ, ਉਹ ਸਾਰਿਆਂ ਲਈ ਖਿੱਚ ਦਾ ਕੇਂਦਰ ਹੁੰਦਾ ਹੈ। ਇਸ ਦੇ ਉਲਟ ਅਰੋੜਾ ਨੇ ਨਿਮਰਤਾ ਨਾਲ ਸਰਕਾਰੀ ਘਰ ਛੱਡਣ ਤੋਂ ਬਾਅਦ ਨਿਯਮਾਂ ਮੁਤਾਬਿਕ ਅਧਿਕਾਰੀਆਂ ਨੂੰ ਸੌਂਪ ਦਿੱਤਾ। ਇਹ ਆਪਣੇ ਆਪ ਵਿਚ ਇਕ ਮਿਸਾਲ ਹੈ ਕਿ ਉਨ੍ਹਾਂ ਨੂੰ ਸਿਰਫ਼ ਜਨਤਾ ਦੀ ਸੇਵਾ ਨਾਲ ਸਰੋਕਾਰ ਹੈ, ਸਰਕਾਰੀ ਸੁਵਿਧਾਵਾਂ ਅਤੇ ਸੁਰੱਖਿਆ ਦਾ ਘੇਰਾ ਉਨ੍ਹਾਂ ਲਈ ਮਾਇਨੇ ਨਹੀਂ ਰੱਖਦਾ।
ਇਹ ਵੀ ਪੜ੍ਹੋ : ਇਹ ਵੱਡੇ ਚਿਹਰੇ ਹੋਣਗੇ ਪੰਜਾਬ ਦੀ ਨਵੀਂ ਕੈਬਨਿਟ ਦਾ ਹਿੱਸਾ, ਪੂਰੀ ਸੂਚੀ ਆਈ ਸਾਹਮਣੇ
ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਰਾਜਨੀਤੀ ਸਮਾਜ ਸੇਵਾ ਦਾ ਇਕ ਮਾਧਿਅਮ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਹੁਸ਼ਿਆਰਪੁਰ ਵਿਧਾਨ ਸਭਾ ਖੇਤਰ ਦੇ ਸੇਵਾਦਾਰ ਦੇ ਤੌਰ ’ਤੇ ਇਲਾਕੇ ਦੇ ਵਿਕਾਸ ਲਈ ਹਮੇਸ਼ਾ ਤਤਪਰ ਰਹਾਂਗਾ। ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਹਲਕਾ ਨਿਵਾਸੀਆਂ ਦਾ ਸਹਿਯੋਗ, ਪਿਆਰ ਅਤੇ ਅਸ਼ੀਰਵਾਦ ਪਹਿਲਾਂ ਦੀ ਤਰ੍ਹਾਂ ਹੀ ਉਨ੍ਹਾਂ ਨੂੰ ਮਿਲਦਾ ਰਹੇਗਾ ਤਾਂ ਕਿ ਉਹ ਆਪਣੇ ਹਲਕਾ ਅਤੇ ਹਲਕਾ ਨਿਵਾਸੀਆਂ ਦੇ ਵਿਕਾਸ ਅਤੇ ਭਲਾਈ ਲਈ ਆਪਣੇ ਕਰਤੱਵ ਦਾ ਨਿਰਵਾਹ ਕਰ ਸਕਣ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਐਤਵਾਰ ਸ਼ਾਮ ਸਾਢੇ ਚਾਰ ਵਜੇ ਨਵੇਂ ਮੰਤਰੀ ਚੁੱਕਣਗੇ ਅਹੁਦੇ ਦੀ ਸਹੁੰ
ਨੋਟ - ਕਾਂਗਰਸ ਵਿਚ ਚੱਲ ਰਹੇ ਘਟਨਾਕ੍ਰਮ ਨੂੰ ਤੁਸੀਂ ਕਿਵੇਂ ਦੇਖਦੇ ਹੋ?