ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਅਹਿਮ ਮੁੱਦਿਆਂ ''ਤੇ ਹੋਣਗੇ ਵਿਚਾਰ
Friday, Feb 08, 2019 - 12:48 PM (IST)

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਭਵਨ ਵਿਖੇ ਹੋਣ ਜਾ ਰਹੀ ਹੈ। ਇਸ ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਤੋਂ ਇਲਾਵਾ ਲੋਕ ਸਭਾ ਚੋਣਾਂ ਬਾਰੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਕਰੀਬ ਸਾਰੇ ਹੀ ਕੈਬਨਿਟ ਮੰਤਰੀ ਹਾਜ਼ਰ ਰਹਿਣਗੇ।