ਪੰਜਾਬ ਕੈਬਨਿਟ ਨੇ ਲਿਆ ਅਹਿਮ ਫ਼ੈਸਲਾ, ਪੀ. ਪੀ. ਪੀ. ਢੰਗ ਨਾਲ ਚਲਾਏ ਜਾਣਗੇ ''ਕੈਟਲ ਪਾਊਂਡਜ਼''

Wednesday, Mar 31, 2021 - 04:31 PM (IST)

ਪੰਜਾਬ ਕੈਬਨਿਟ ਨੇ ਲਿਆ ਅਹਿਮ ਫ਼ੈਸਲਾ, ਪੀ. ਪੀ. ਪੀ. ਢੰਗ ਨਾਲ ਚਲਾਏ ਜਾਣਗੇ ''ਕੈਟਲ ਪਾਊਂਡਜ਼''

ਚੰਡੀਗੜ੍ਹ : ਸਰਕਾਰ ਵੱਲੋਂ ਜ਼ਿਲ੍ਹਿਆਂ ਵਿੱਚ ਚਲਾਏ ਜਾ ਰਹੇ ਪਸ਼ੂਆਂ ਦੇ ਵਾੜੇ (ਕੈਟਲ ਪਾਊਂਡਜ਼) ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਅਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਠੋਸ ਹੱਲ ਕਰਨ ਲਈ ਮੰਤਰੀ ਮੰਡਲ ਵੱਲੋਂ ਬੁੱਧਵਾਰ ਨੂੰ ਇਨ੍ਹਾਂ ਕੈਟਲ ਪਾਊਂਡਜ਼ ਨੂੰ ਜਨਤਕ-ਨਿੱਜੀ ਭਾਈਵਾਲੀ ਰਾਹੀਂ ਚਲਾਏ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਗਈ। ਮੰਤਰੀ ਮੰਡਲ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਵੀਂ ਨੀਤੀ ਵਿੱਚ ਲੋੜ ਅਨੁਸਾਰ ਕੋਈ ਵੀ ਸੋਧ ਕਰਨ ਲਈ ਪੂਰੇ ਅਧਿਕਾਰ ਦੇ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ PSPCL ਨੇ ਕੀਤੇ ਇਹ ਖ਼ਾਸ ਪ੍ਰਬੰਧ
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਅਨੁਸਾਰ ਇਨ੍ਹਾਂ ਕੈਟਲ ਪਾਊਂਡਜ਼ (ਅੰਮ੍ਰਿਤਸਰ ਅਤੇ ਫਿਰੋਜ਼ਪੁਰ ਨੂੰ ਛੱਡ ਕੇ) ਨੂੰ ਪੀ.ਪੀ.ਪੀ. ਢੰਗ ਨਾਲ ਚਲਾਏ ਜਾਣ ਨਾਲ ਸੂਬੇ ’ਤੇ ਕੋਈ ਵਿੱਤੀ ਬੋਝ ਨਹੀਂ ਪਵੇਗਾ ਕਿਉਂ ਜੋ ਵੱਖੋ-ਵੱਖਰੀਆਂ ਮਨਜ਼ੂਰਸ਼ੁਦਾ ਗਤੀਵਿਧੀਆਂ ਰਾਹੀਂ ਇਹ ਕੈਟਲ ਪਾਊਂਡਜ਼ ਲੋੜੀਂਦਾ ਮਾਲੀਆ ਇਕੱਠਾ ਕਰਕੇ ਸਵੈ-ਨਿਰਭਰ ਹੋ ਜਾਣਗੇ। ਇਸ ਫ਼ੈਸਲੇ ਮੁਤਾਬਕ ਮੰਤਰੀ ਮੰਡਲ ਵੱਲੋਂ ਇਛੁੱਕ ਐਨ. ਜੀ. ਓਜ਼./ਸੁਸਾਈਟੀਆਂ/ ਸੰਗਠਨਾਂ/ ਨਿੱਜੀ ਵਿਅਕਤੀਆਂ/ਸਰਵਿਸ ਪ੍ਰੋਵਾਈਡਰਾਂ/ਕੰਪਨੀਆਂ/ਟਰੱਸਟਾਂ ਪਾਸੋਂ ਸ਼ਰਤਾਂ ਸਹਿਤ ਮੰਗੇ ਜਾਣ ਵਾਲੇ ‘ਐਕਸਪ੍ਰੈਸ਼ਨ ਆਫ ਇੰਟਰਸਟ’ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ। ਪੀ.ਪੀ.ਪੀ. ਢੰਗ ਅਪਨਾਉਣ ਅਤੇ ‘ਐਕਸਪ੍ਰੈਸ਼ਨ ਆਫ ਇੰਟਰਸਟ’ ਮੰਗੇ ਜਾਣ ਦਾ ਫ਼ੈਸਲਾ ਕੈਬਨਿਟ ਸਬ ਕਮੇਟੀ, ਜੋ ਕਿ ਸਤੰਬਰ 2019 ਵਿੱਚ ਗਠਿਤ ਕੀਤੀ ਗਈ ਸੀ, ਵੱਲੋਂ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਜੁਲਾਈ 2020 ਵਿੱਚ ਲਿਆ ਗਿਆ ਸੀ।

ਇਹ ਵੀ ਪੜ੍ਹੋ : 'ਨਵਜੋਤ ਸਿੱਧੂ' ਬਾਰੇ 'ਯੋਗਰਾਜ' ਦਾ ਵੱਡਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 20 ਕੈਟਲ ਪਾਊਂਡਜ਼ (ਪਿੰਡਾਂ ਦੇ ਵਾਸੀਆਂ ਵੱਲੋਂ ਅਦਾਲਤਾਂ ਵਿੱਚ ਮਾਮਲੇ ਦਾਇਰ ਕੀਤੇ ਜਾਣ ਕਰਕੇ ਅੰਮ੍ਰਿਤਸਰ ਅਤੇ ਫਿਰੋਜ਼ਪੁਰ ਤੋਂ ਬਗੈਰ) ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 10,024 ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਕੀਤੀ ਜਾਂਦੀ ਹੈ। ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਇਨਾਂ ਕੈਟਲ ਪਾਊਂਡਜ਼ ਦੀ ਉਸਾਰੀ ਅਤੇ ਅਵਾਰਾ ਪਸ਼ੂਆਂ ਦੇ ਰੱਖ-ਰਖਾਅ ਲਈ 4385.35 ਲੱਖ ਰੁਪਏ ਜਾਰੀ ਕੀਤੇ ਗਏ ਹਨ। ਅਸਲ ਯੋਜਨਾ ਅਨੁਸਾਰ ਛੇ ਕੈਟਲ ਸ਼ੈੱਡ ਉਸਾਰੇ ਜਾਣੇ ਸਨ, ਜਿਨ੍ਹਾਂ ਨਾਲ ਇਨ੍ਹਾਂ ਦੀ ਗਿਣਤੀ 132 (22 X 6) ਹੋਣੀ ਸੀ ਪਰ ਅਜੇ ਤੱਕ 20 ਜ਼ਿਲ੍ਹਿਆਂ ਵਿੱਚ 76 ਸ਼ੈੱਡ ਹੀ ਉਸਾਰੇ ਜਾ ਸਕੇ ਹਨ, ਜਦੋਂ ਕਿ 56 ਦੀ ਉਸਾਰੀ ਅਜੇ ਬਾਕੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News