ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, ਵੱਡੇ ਫ਼ੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ

Thursday, Dec 23, 2021 - 10:49 AM (IST)

ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, ਵੱਡੇ ਫ਼ੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਬੈਠਕ ਵੀਰਵਾਰ ਨੂੰ ਹੋਣ ਜਾ ਰਹੀ ਹੈ। ਇਹ ਬੈਠਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸ਼ਾਮ ਨੂੰ 5 ਵਜੇ ਹੋਵੇਗੀ। ਇਸ ਬੈਠਕ ਦੌਰਾਨ ਕਈ ਵੱਡੇ ਫ਼ੈਸਲਿਆਂ 'ਤੇ ਮੋਹਰ ਲੱਗਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਵਿਭਾਗ ਦੀ ਚਿਤਾਵਨੀ, ਸੀਤ ਲਹਿਰ ਦੇ ਮੱਦੇਨਜ਼ਰ ਆਰੇਂਜ ਅਲਰਟ ਜਾਰੀ

ਬੈਠਕ 'ਚ ਸਰਕਾਰੀ ਵਿਭਾਗਾਂ 'ਚ ਆਊਟਸੋਰਸ ਦੇ ਆਧਾਰ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਸਰਕਾਰੀ ਕਾਂਟਰੈਕਟ 'ਤੇ ਕੀਤੇ ਜਾਣ ਦਾ ਫ਼ੈਸਲਾ ਲਿਆ ਜਾ ਸਕਦਾ ਹੈ। ਪਿਛਲੀ ਕੈਬਨਿਟ ਮੀਟਿੰਗ 'ਚ ਉਦਯੋਗ ਵਿਭਾਗ ਦੇ ਮੁਲਤਵੀ ਕੀਤੇ ਏਜੰਡੇ ਦੇ ਇਸ ਕੈਬਨਿਟ ਮੀਟਿੰਗ 'ਚ ਆਉਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News