ਗੁਰਦਾਸਪੁਰ ਜ਼ਿਮਨੀ ਚੋਣ ਤੋਂ ਬਾਅਦ ਹੋ ਸਕਦੈ ਪੰਜਾਬ ਕੈਬਨਿਟ ਦਾ ਵਿਸਥਾਰ

Tuesday, Oct 10, 2017 - 12:03 PM (IST)

ਪਟਿਆਲਾ : ਗੁਰਦਾਸਪੁਰ ਜ਼ਿਮਨੀ ਚੋਣ ਤੋਂ ਬਾਅਦ ਕੈਪਟਨ ਸਰਕਾਰ 30 ਅਕਤੂਬਰ ਨੂੰ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕਰ ਸਕਦੀ ਹੈ। ਮੰਤਰੀ ਮੰਡਲ ਵਿਸਥਾਰ 'ਚ 8 ਨਵੇਂ ਚਿਹਰੇ ਆ ਸਕਦੇ ਹਨ। ਸੂਤਰਾਂ ਮੁਤਾਬਕ ਤਾਂ ਸਾਬਕਾ ਪਾਰਟੀ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੂੰ ਜ਼ਿਮਨੀ ਚੋਣ 'ਚ ਸਾਥ ਦੇਣ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਵੀ ਸਰਕਾਰ ਦੇ ਕਿਸੇ ਅਹਿਮ ਵਿਭਾਗ ਦੀ ਚੇਅਰਮੈਨੀ ਦਿੱਤੀ ਜਾ ਸਕਦੀ ਹੈ। ਕਾਂਗਰਸੀ ਸੂਤਰਾਂ ਮੁਤਾਬਕ ਰਾਣਾ ਗੁਰਜੀਤ ਲਗਾਤਾਰ ਵਿਵਾਦਾਂ 'ਚ ਰਹੇ ਹਨ, ਇਸ ਲਈ ਉਨ੍ਹਾਂ ਦਾ ਵਿਭਾਗ ਬਦਲਿਆ ਜਾ ਸਕਦਾ ਹੈ। ਸਿੰਚਾਈ ਅਤੇ ਬਿਜਲੀ ਮੰਤਰੀ ਬਣਨ ਤੋਂ ਬਾਅਦ ਰਾਣਾ ਗੁਰਜੀਤ ਮਾਈਨਿੰਗ ਦੇ ਨਾਲ-ਨਾਲ ਹੋਰ ਕਈ ਵਿਵਾਦਾਂ 'ਚ ਘਿਰੇ ਰਹੇ ਹਨ। ਇਸ ਦੇ ਨਾਲ ਹੀ ਸਿਹਤ ਮੰਤਰੀ ਬ੍ਰਹਮ ਮੋਹਿੰਦਰਾ ਦਾ ਮੰਤਰਾਲਾ ਵੀ ਬਦਲਿਆ ਜਾ ਸਕਦਾ ੈਹ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਅਹੁਦੇ 'ਚ ਵਾਧਾ ਕਰਦੇ ਹੋਏ ਉਨ੍ਹਾਂ ਨੂੰ ਬਿਜਲੀ ਮੰਤਰਾਲੇ ਦੇ ਨਾਲ ਕਈ ਹੋਰ ਮਹੱਤਵਪੂਰਨ ਮੰਤਰਾਲਿਆਂ ਦੀ ਕਮਾਨ ਸੌਂਪੀ ਜਾ ਸਕਦੀ ਹੈ। ਰਾਣਾ ਗੁਰਜੀਤ ਨੂੰ ਸਿਹਤ ਮੰਤਰੀ ਬਣਾਇਆ ਜਾ ਸਕਦਾ ਹੈ। ਮੰਤਰੀ ਮੰਡਲ 'ਚ ਵਿਸ਼ਾਰ 'ਚ ਸ਼ਾਮਲ ਹੋਣ ਵਾਲੇ 8 ਨਵੇਂ ਚਿਹਰਿਆਂ 'ਚ ਸੁਖਜਿੰਦਰ ਰੰਧਾਵਾ, ਰਾਜਕੁਮਾਰ ਵੇਰਕਾ, ਕਾਕਾ ਰਣਦੀਪ, ਰਾਕੇਸ਼ ਪਾਂਡੇ, ਰਾਜਾ ਵੜਿੰਗ ਦੇ ਨਾਲ-ਨਾਲ ਨਵਜੋਤ ਸਿੱਧੂ ਦੇ ਖਾਸਮਖਾਸ ਪਰਗਟ ਸਿਘ ਦੇ ਨਾਂ ਪਹਿਲੀ ਲਾਈਨ 'ਚ ਦੱਸੇ ਜਾ ਰਹੇ ਹਨ, ਹਾਲਾਂਕਿ ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠਕੁਰਾਲ ਅਜਿਹੇ ਕਿਸੇ ਵੀ ਮੰਤਰੀ ਮੰਡਲ ਦੇ ਵਿਸਥਾਰ ਦੀ ਸੰਭਾਵਨਾ ਤੋਂ ਇਨਕਾਰ ਕਰ ਰਹੇ ਹਨ। 


Related News