ਪੰਜਾਬ ਕੈਬਨਿਟ ਦੀ ਮੀਟਿੰਗ 'ਚ 'ਕਰਤਾਰਪੁਰ ਲਾਂਘੇ' 'ਤੇ ਵਿਸ਼ੇਸ਼ ਮਤਾ ਪਾਸ

Monday, Dec 03, 2018 - 04:08 PM (IST)

ਪੰਜਾਬ ਕੈਬਨਿਟ ਦੀ ਮੀਟਿੰਗ 'ਚ 'ਕਰਤਾਰਪੁਰ ਲਾਂਘੇ' 'ਤੇ ਵਿਸ਼ੇਸ਼ ਮਤਾ ਪਾਸ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸੋਮਵਾਰ ਨੂੰ ਕੈਬਨਿਟ ਦੀ ਅਹਿਮ ਮੀਟਿੰਗ ਉਨ੍ਹਾਂ ਦੀ ਰਿਹਾਇਸ਼ ਵਿਖੇ ਹੋਈ। ਇਸ ਮੀਟਿੰਗ ਦੌਰਾਨ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਭਾਰਤ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕੀਤੀ ਗਈ ਅਤੇ ਇਸ ਦੇ ਨਾਲ ਹੀ ਵਿਸ਼ੇਸ਼ ਮਤਾ ਪਾਸ ਕੀਤਾ ਗਿਆ। ਕੈਬਨਿਟ ਮੀਟਿੰਗ 'ਚ ਸਰਦ ਰੁੱਤ ਇਜਲਾਸ ਬਾਰੇ ਵੀ ਵਿਚਾਰ-ਚਰਚਾ ਕੀਤੀ ਗਈ, ਜੋ ਕਿ ਇਸ ਮਹੀਨੇ 13 ਤੋਂ 15 ਦਸੰਬਰ ਤੱਕ ਹੋਵੇਗਾ। ਇਸ ਤੋਂ ਇਲਾਵਾ ਲੁਧਿਆਣਾ ਦੇ ਹਲਵਾੜਾ 'ਚ ਸਥਿਤ ਭਾਰਤੀ ਹਵਾਈ ਫੌਜ ਸਟੇਸ਼ਨ 'ਚ ਨਵੇਂ ਟਰਮੀਨਾਲ ਦੇ ਨਿਰਮਾਣ ਨੂੰ ਵੀ ਕੈਬਨਿਟ ਮੀਟਿੰਗ 'ਚ ਮਨਜ਼ੂਰੀ ਦਿੱਤੀ ਗਈ ਹੈ।


author

Babita

Content Editor

Related News