ਨਵਜੋਤ ਸਿੰਘ ਸਿੱਧੂ ਦੇ ਮਾਮਲੇ ''ਚ ਠੰਡੀ ਪਈ ਕੈਪਟਨ ਦੀ ਕੈਬਨਿਟ

Monday, Dec 03, 2018 - 06:39 PM (IST)

ਨਵਜੋਤ ਸਿੰਘ ਸਿੱਧੂ ਦੇ ਮਾਮਲੇ ''ਚ ਠੰਡੀ ਪਈ ਕੈਪਟਨ ਦੀ ਕੈਬਨਿਟ

ਜਲੰਧਰ/ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਅੱਜ ਚੰਡੀਗੜ੍ਹ ਵਿਖੇ ਕੈਬਨਿਟ ਦੀ ਮੀਟਿੰਗ ਕੀਤੀ ਗਈ। ਇਸ ਦੌਰਾਨ ਜਿੱਥੇ ਕਰਤਾਰਪੁਰ ਸਾਹਿਬ ਦੇ ਲਾਂਘੇ 'ਤੇ ਵਿਚਾਰ ਕੀਤਾ ਗਿਆ, ਉਥੇ ਹੀ ਇਹ ਵੀ ਮੰਨਿਆ ਜਾ ਰਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਖਿਲਾਫ ਵੀ ਇਸ ਕੈਬਨਿਟ 'ਚ ਮਤਾ ਪਾਸ ਕੀਤਾ ਜਾਵੇਗਾ। ਕੈਬਨਿਟ ਮੀਟਿੰਗ ਦੇ ਖਤਮ ਹੋਣ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਖਿਲਾਫ ਅਜਿਹੀ ਕੋਈ ਕਾਰਵਾਈ ਨਹੀਂ ਕੀਤੀ ਗਈ। 

ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਵੱਲੋਂ 'ਕੈਪਟਨ' ਨੂੰ ਕੈਪਟਨ ਨਾ ਮੰਨੇ ਜਾਣ ਕਰਕੇ ਪਿਛਲੇ ਦੋ ਦਿਨਾਂ ਤੋਂ ਕਾਂਗਰਸ ਦੇ ਸਮੂਚੇ ਲੀਡਰਾਂ ਵੱਲੋਂ ਤਿੱਖੀ ਬਿਆਨਬਾਜ਼ੀ ਕੀਤੀ ਜਾ ਰਹੀ ਸੀ। ਕੁਝ ਮੰਤਰੀਆਂ ਨੇ ਤਾਂ ਨਵਜੋਤ ਸਿੰਘ ਸਿੱਧੂ ਨੂੰ ਅਸਤੀਫਾ ਦੇਣ ਨੂੰ ਵੀ ਕਹਿ ਦਿੱਤਾ ਸੀ। ਇਸ ਦੇ ਨਾਲ-ਨਾਲ ਨਵਜੋਤ ਸਿੰਘ ਸਿੱਧੂ ਨੇ ਵੀ ਇਸ ਮਾਮਲੇ 'ਤੇ ਅੱਜ ਸਫਾਈ ਪੇਸ਼ ਕਰਦਿਆਂ ਕਿਹਾ ਸੀ ਕਿ ਉਹ ਕੈਪਟਨ ਅਮਰਿੰਦਰ ਸਿੰਘ ਦਾ ਬਹੁਤ ਹੀ ਸਤਿਕਾਰ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਪਿਤਾ ਦੇ ਸਮਾਨ ਸਮਝਦੇ ਹਨ।


author

shivani attri

Content Editor

Related News