ਪੰਜਾਬ ਕੈਬਨਿਟ ਨੇ ਨੌਜਵਾਨਾਂ ਨੂੰ ਮੋਬਾਇਲ ਫੋਨ ਦੇਣ ਨੂੰ ਮਨਜ਼ੂਰੀ ਦਿੱਤੀ

09/19/2019 8:21:48 PM

ਡੇਰਾ ਬਾਬਾ ਨਾਨਕ (ਬੇਰੀ)-ਮੰਤਰੀ ਮੰਡਲ ਨੇ ਸੂਬੇ ਦੇ ਨੌਜਵਾਨਾਂ ਨੂੰ ਮੋਬਾਇਲ ਵੰਡਣ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨੂੰ ਇਸ ਸਾਲ ਦਸੰਬਰ 'ਚ ਲਾਗੂ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਡੇਰਾ ਬਾਬਾ ਨਾਨਕ ਦੀ ਅਨਾਜ ਮੰਡੀ ਵਿਖੇ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਨੌਜਵਾਨਾਂ ਨੂੰ ਮੋਬਾਇਲ ਦੇਣ ਦੀ ਯੋਜਨਾ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗੀ ਅਤੇ ਇਸ ਸਬੰਧੀ ਪੰਜਾਬ ਸੂਚਨਾ ਟੈਕਨਾਲੋਜੀ ਕਾਰਪੋਰੇਸ਼ਨ ਲਿਮਟਿਡ ਵੱਲੋਂ ਟੈਂਡਰ ਕਾਲ ਕੀਤੇ ਜਾਣਗੇ। 2 ਮਹੀਨਿਆਂ ਦੇ ਅੰਦਰ ਪੂਰੀ ਪ੍ਰੀਕ੍ਰਿਆ ਮੁਕੰਮਲ ਕਰ ਲਈ ਜਾਵੇਗੀ ਅਤੇ ਦਸੰਬਰ ਮਹੀਨੇ 'ਚ ਨੌਜਵਾਨਾਂ ਨੂੰ ਸਮਾਰਟ ਫੋਨ ਵੰਡੇ ਜਾਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਮੋਬਾਇਲ ਉਨ੍ਹਾਂ ਵਿਦਿਆਰਥਣਾਂ ਨੂੰ ਵੰਡੇ ਜਾਣਗੇ, ਜਿਨ੍ਹਾਂ ਕੋਲ ਆਪਣਾ ਸਮਾਰਟ ਫੋਨ ਨਹੀਂ ਹੈ ਅਤੇ ਉਹ ਚਾਲੂ ਮਾਲੀ ਵਰ੍ਹੇ ਦੌਰਾਨ ਸਰਕਾਰੀ ਸਕੂਲਾਂ 'ਚ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਹੋਣ।


Karan Kumar

Content Editor

Related News