ਸਹਾਇਕ ਪ੍ਰੋਫ਼ੈਸਰ ਭਰਤੀ ਹੋਣ ਦੇ ਚਾਹਵਾਨਾਂ ਲਈ ਖ਼ੁਸ਼ਖਬਰੀ, ਪੰਜਾਬ ਕੈਬਨਿਟ ਨੇ ਵੱਡੇ ਫ਼ੈਸਲੇ ’ਤੇ ਲਗਾਈ ਮੋਹਰ

Monday, Jun 19, 2023 - 06:33 PM (IST)

ਸਹਾਇਕ ਪ੍ਰੋਫ਼ੈਸਰ ਭਰਤੀ ਹੋਣ ਦੇ ਚਾਹਵਾਨਾਂ ਲਈ ਖ਼ੁਸ਼ਖਬਰੀ, ਪੰਜਾਬ ਕੈਬਨਿਟ ਨੇ ਵੱਡੇ ਫ਼ੈਸਲੇ ’ਤੇ ਲਗਾਈ ਮੋਹਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਅੱਜ ਹੋਈ ਕੈਬਨਿਟ ਮੀਟਿੰਗ ਦੌਰਾਨ ਅਹਿਮ ਫ਼ੈਸਲੇ ਲਏ ਗਏ ਹਨ। ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸਹਾਇਕ ਪ੍ਰੋਫ਼ੈਸਰਾਂ ਦੀਆਂ ਪੋਸਟਾਂ ਕੱਢੀਆਂ ਗਈਆਂ ਹਨ ਜਿਸ ਨੂੰ ਲੈ ਕੇ ਆਉਣ ਵਾਲੇ ਦਿਨਾਂ ਵਿਚ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਕੈਬਨਿਟ ਵਲੋਂ ਸਹਾਇਕ ਪ੍ਰੋਫੈਸਰਾਂ ਦੀ ਉਮਰ ਹੱਦ 37 ਤੋਂ ਵਧਾ ਕੇ 42 ਸਾਲ ਕਰ ਦਿੱਤੀ ਗਈ ਹੈ। ਇਹ ਉਹੀ ਸਾਲ ਵਧਾਏ ਗਏ ਹਨ, ਜਦੋਂ ਉਹ ਟੈਂਕੀਆਂ ’ਤੇ ਚੜ੍ਹੇ ਅਤੇ ਡਾਂਗਾ ਖਾ ਰਹੇ ਸਨ ਕਿਉਂਕਿ ਪਹਿਲਾਂ ਦੀਆਂ ਸਰਕਾਰਾਂ ਨੇ ਉਨ੍ਹਾਂ ਦਾ ਸਮਾਂ ਬਹੁਤ ਸਮਾਂ ਖਰਾਬ ਕੀਤਾ ਹੈ।

ਇਹ ਵੀ ਪੜ੍ਹੋ : ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ ’ਤੇ ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ

ਮੁੱਖ ਮੰਤਰੀ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਆਉਂਦੇ ਦਿਨਾਂ ਵਿਚ ਸਹਾਇਕ ਪ੍ਰੋਫ਼ੈਸਰਾਂ ਦੀਆਂ ਹੋਰ ਪੋਸਟਾਂ ਕੱਢੀਆਂ ਜਾਣਗੀਆਂ। ਇਸ ਨੂੰ ਕੈਬਨਿਟ ਨੇ ਅੱਜ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਵਜ਼ਾਰਤ ਵਲੋਂ ਵੱਖ-ਵੱਖ ਵਿਭਾਗਾਂ ਦੀਆਂ ਨਿਯਮਾਂਵਲੀ ਵੀ ਪਾਸ ਕੀਤੀ ਗਈ ਹੈ।

ਇਹ ਵੀ ਪੜ੍ਹੋ : ਇਕ ਛੋਟੀ ਜਿਹੀ ਗ਼ਲਤੀ ਨਾਲ ਫੜੀ ਗਈ 8.49 ਕਰੋੜ ਦੀ ਲੁੱਟ ਨੂੰ ਅੰਜਾਮ ਦੇਣ ਵਾਲੀ ‘ਡਾਕੂ ਹਸੀਨਾ’

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News