ਵੱਡੀ ਖ਼ਬਰ : ਪੰਜਾਬ 'ਚ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ, ਜਾਣੋ ਕੈਬਨਿਟ ਦੇ ਹੋਰ ਵੱਡੇ ਫ਼ੈਸਲੇ (ਵੀਡੀਓ)

Friday, Feb 03, 2023 - 05:13 PM (IST)

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪੈਟਰੋਲ ਅਤੇ ਡੀਜ਼ਲ 'ਤੇ ਪ੍ਰਤੀ ਲਿਟਰ 90 ਪੈਸੇ ਸੈੱਸ ਲਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤੋਂ ਬਾਅਦ ਸੂਬੇ 'ਚ ਪੈਟਰੋਲ ਅਤੇ ਡੀਜ਼ਲ ਕਰੀਬ 1 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਜਾਵੇਗਾ ਕਿਉਂਕਿ ਇਸ 'ਤੇ ਚੂੰਗੀ ਵੀ ਲੱਗਦੀ ਹੈ।

ਇਹ ਵੀ ਪੜ੍ਹੋ : ਹੋਟਲਾਂ 'ਚ ਜਿਸਮਫ਼ਿਰੋਸ਼ੀ ਦਾ ਚੱਲ ਰਿਹਾ ਸੀ ਧੰਦਾ, ਪੁਲਸ ਨੂੰ ਦੇਖ ਮੁੰਡੇ-ਕੁੜੀਆਂ ਦੇ ਉੱਡੇ ਹੋਸ਼ (ਤਸਵੀਰਾਂ)

ਇਸ ਤੋਂ ਇਲਾਵਾ ਮੀਟਿੰਗ 'ਚ ਮਾਈਨਿੰਗ ਪਾਲਿਸੀ ਨੂੰ ਮਨਜ਼ੂਰੀ ਦਿੰਦੇ ਹੋਏ ਮਾਈਨਿੰਗ ਦੀਆਂ 18 ਸਾਈਟਾਂ ਨੂੰ ਮਨਜ਼ੂਰ ਕੀਤਾ ਗਿਆ ਹੈ, ਜਿੱਥੇ ਲੋਕਾਂ ਨੂੰ ਸਾਢੇ 5 ਰੁਪਏ ਫੁੱਟ ਦੇ ਹਿਸਾਬ ਨਾਲ ਰੇਤ ਮਿਲੇਗੀ। ਇਨ੍ਹਾਂ ਸਾਈਟਾਂ 'ਤੇ ਸਿਰਫ ਟਰਾਲੀਆਂ ਨੂੰ ਹੀ ਲਿਜਾਇਆ ਜਾ ਸਕੇਗਾ ਅਤੇ ਟਿੱਪਰ ਲਿਜਾਣ ਦੀ ਮਨਜ਼ੂਰੀ ਨਹੀਂ ਹੋਵੇਗੀ। ਕੋਈ ਵੀ ਵਿਅਕਤੀ ਜੋ ਆਪਣੇ ਲਈ ਰੇਤ ਲਿਆਉਣਾ ਚਾਹੁੰਦਾ ਹੈ, ਉਹ ਆਪਣੀ ਟਰਾਲੀ 'ਤੇ ਟਰੈਕਟਰ ਲਾ ਕੇ 5.50 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਰੇਤ ਭਰ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਇਲੈਕਟ੍ਰਿਕ ਵਾਹਨ ਪਾਲਿਸੀ ਨੂੰ ਦਿੱਤੀ ਗਈ ਮਨਜ਼ੂਰੀ

ਕੈਬਨਿਟ 'ਚ ਸਿੰਗਾਪੁਰ ਜਾਣ ਵਾਲੇ ਅਧਿਆਪਕਾਂ ਸਮੇਤ 100 ਸਕੂਲ ਆਫ ਐਮੀਨੈਂਸ ਦੇਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਨਵੀਂ ਇਲੈਕਟ੍ਰਿਕ ਵਾਹਨ ਪਾਲਿਸੀ ਅਤੇ ਨਵੀਂ ਉਦਯੋਗਿਕ ਪਾਲਿਸੀ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਕੈਬਨਿਟ 'ਚ ਫ਼ੈਸਲਾ ਲਿਆ ਗਿਆ ਕਿ ਬਾਸਮਤੀ ਬੀਜਣ ਵਾਲਿਆਂ ਨੂੰ ਮੰਡੀ ਫ਼ੀਸ ਤੋਂ ਛੋਟ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਤਹੀ ਪਾਣੀ ਦੀ ਵਰਤੋਂ ਕਰਨ ਵਾਲਿਆਂ ਨੂੰ ਪ੍ਰੋਤਸਾਹਨ ਦਿੱਤਾ ਜਾਵੇਗਾ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News