ਪੰਜਾਬ 'ਚ 'ਆਟਾ-ਦਾਲ ਸਕੀਮ' ਤਹਿਤ ਹੁਣ ਘਰ-ਘਰ ਪੁੱਜੇਗਾ ਆਟਾ, ਜਾਣੋ ਕੈਬਨਿਟ ਦੇ ਹੋਰ ਵੱਡੇ ਫ਼ੈਸਲੇ

Saturday, Jul 29, 2023 - 04:04 PM (IST)

ਪੰਜਾਬ 'ਚ 'ਆਟਾ-ਦਾਲ ਸਕੀਮ' ਤਹਿਤ ਹੁਣ ਘਰ-ਘਰ ਪੁੱਜੇਗਾ ਆਟਾ, ਜਾਣੋ ਕੈਬਨਿਟ ਦੇ ਹੋਰ ਵੱਡੇ ਫ਼ੈਸਲੇ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਸਿਵਲ ਸਕੱਤਰੇਤ ਵਿਖੇ ਹੋਈ ਹੈ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇੱਥੇ ਅਹਿਮ ਪ੍ਰੈੱਸ ਦੌਰਾਨ ਹਰਪਾਲ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਸੁਫ਼ਨਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਹੈ ਅਤੇ ਇਸ ਦੇ ਲਈ ਕੈਬਨਿਟ ਮੀਟਿੰਗ ਦੌਰਾਨ ਅਹਿਮ ਫ਼ੈਸਲੇ ਲਏ ਗਏ ਹਨ। ਚੀਮਾ ਨੇ ਕਿਹਾ ਕਿ ਚੋਣਾਂ ਵੇਲੇ ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਜਦੋਂ ਸਾਡੀ ਸਰਕਾਰ ਆਵੇਗੀ ਤਾਂ ਆਟਾ ਵੰਡਣ ਦੀ ਪ੍ਰਕਿਰਿਆ ਲੋਕਾਂ ਦੇ ਘਰ ਤੱਕ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : Pink Eye ਇਨਫੈਕਸ਼ਨ ਦੀ ਲਪੇਟ ’ਚ ਕਈ ਵਿਦਿਆਰਥੀ, ਸਕੂਲਾਂ ਨੇ ਜਾਰੀ ਕੀਤੀ ਐਡਵਾਈਜ਼ਰੀ

ਅੱਜ ਮੀਟਿੰਗ ਦੌਰਾਨ ਇਸ ਨੀਤੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤਹਿਤ ਪੰਜਾਬ ਦੇ ਜਿਹੜੇ ਵੀ ਲਾਭਪਾਤਰੀ ਆਟਾ-ਦਾਲ ਸਕੀਮ ਅਧੀਨ ਆਉਂਦੇ ਹਨ, ਜੇਕਰ ਉਹ ਖ਼ੁਦ ਨੂੰ ਆਟਾ ਲੈਣ ਲਈ ਰਜਿਸਟਰ ਕਰਾਉਣਗੇ ਤਾਂ ਸਰਕਾਰ ਉਨ੍ਹਾਂ ਦੇ ਘਰਾਂ ਤੱਕ ਆਟਾ ਪਹੁੰਚਾਵੇਗੀ। ਇਸ ਦੇ ਮਾਰਕਫੈੱਡ ਵੱਲੋਂ 500 ਹੋਰ ਡਿਪੂ ਖੋਲ੍ਹੇ ਜਾਣਗੇ ਤਾਂ ਜੋ ਕੋਈ ਵੀ ਵਿਅਕਤੀ ਇਸ ਸਕੀਮ ਤੋਂ ਵਾਂਝਾ ਨਾ ਰਹਿ ਸਕੇ। ਆਟਾ/ਕਣਕ ਦੀ ਵੰਡ ਖੁੱਲ੍ਹੀ ਮਾਤਰਾ, ਸਹੀ ਤੋਲ 'ਚ ਰਾਸ਼ਨ ਡਿਪੂਆਂ ਤੋਂ ਜਾਂ ਰਾਸ਼ਨ ਡਿਪੂ ਹੋਲਡਰ ਵੱਲੋਂ ਵਿਸ਼ੇਸ਼ ਸੀਲਬੰਦ ਪੈਕਟਾਂ 'ਚ ਲਾਭਪਾਤਰੀਆਂ ਦੇ ਘਰਾਂ ਦੇ ਦਰਵਾਜ਼ੇ ਜਾਂ ਨਜ਼ਦੀਕੀ ਮੋਟਰ ਪੁਆਇੰਟ 'ਤੇ ਪਹੁੰਚਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਲਾਭਪਾਤਰੀ ਲਈ ਪੈਕੇਜ਼ਡ ਆਟਾ/ਪੈਕੇਜ਼ਡ ਕਣਕ ਪ੍ਰਾਪਤ ਕਰਨ ਦਾ ਇਹ ਜ਼ਿਆਦਾ ਸਨਮਾਨਜਨਕ ਤਰੀਕਾ ਹੋਵੇਗਾ ਕਿਉਂਕਿ ਲਾਭਪਾਤਰੀ ਨੂੰ ਖ਼ਾਸ ਤੌਰ 'ਤੇ ਖ਼ਰਾਬ ਮੌਸਮ ਦੇ ਹਾਲਾਤ 'ਚ ਲੰਬੀਆਂ ਕਤਾਰਾਂ 'ਚ ਖੜ੍ਹਾ ਹੋਣ ਦੀ ਲੋੜ ਨਹੀਂ ਰਹੇਗੀ।

ਇਹ ਵੀ ਪੜ੍ਹੋ : ਇਸ਼ਕ ਦੇ ਇਜ਼ਹਾਰ ਲਈ ਮੁੰਡੇ ਨੇ ਅਪਣਾਇਆ ਫਿਲਮੀ ਸਟਾਈਲ, ਗੱਡੀ ਰੋਕ ਵਿੱਚੋਂ ਧੂਹ ਲਈ ਕੁੜੀ ਤੇ ਫਿਰ...
ਨਵੀਂ ਸਪੋਰਟਸ ਨੀਤੀ ਨੂੰ ਦਿੱਤੀ ਗਈ ਮਨਜ਼ੂਰੀ
ਕੈਬਨਿਟ ਮੀਟਿੰਗ ਦੌਰਾਨ ਕਾਫ਼ੀ ਸਾਲਾਂ ਤੋਂ ਪੈਂਡਿੰਗ ਪਈ ਪੰਜਾਬ ਦੀ ਸਪੋਰਟਸ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਨਵੀਂ ਸਪੋਰਟਸ ਪਾਲਿਸੀ ਲਿਆਂਦੀ ਗਈ ਹੈ। ਆਉਣ ਵਾਲੇ ਸਮੇਂ 'ਚ ਬਲਾਕ ਤੋਂ ਲੈ ਕੇ ਓਲੰਪਿਕ ਤੱਕ ਦਾ ਸਫ਼ਰ ਪੰਜਾਬ ਦੇ ਬੱਚੇ ਤੈਅ ਕਰਨਗੇ। ਇਸ ਬਾਰੇ ਖਰੜਾ ਖੇਡ ਵਿਭਾਗ ਵੱਲੋਂ ਪੇਸ਼ ਕੀਤਾ ਗਿਆ ਸੀ। ਹਰਪਾਲ ਚੀਮਾ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਲਈ ਅਸਾਮੀਆਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ। ਸੂਬੇ ਦੇ 8-9 ਜ਼ਿਲ੍ਹਿਆਂ 'ਚ ਇਹ ਪੋਸਟਾਂ ਖ਼ਾਲੀ ਪਈਆਂ ਸਨ, ਜਿਨ੍ਹਾਂ ਨੂੰ ਭਰਿਆ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ 2 ਵੱਡੇ ਸਰਕਾਰੀ ਡੈਂਟਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਪ੍ਰੋਫੈਸਰਾਂ ਅਤੇ ਐਸੋਸੀਏਟ ਪ੍ਰੋਫੈਸਰਾਂ ਦੀਆਂ ਪੋਸਟਾਂ ਕਾਫ਼ੀ ਸਮੇਂ ਤੋਂ ਪੈਂਡਿੰਗ ਸੀ ਅਤੇ ਇਸ ਦੇ ਲਈ 39 ਪੋਸਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਚੀਮਾ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਹੁਸ਼ਿਆਰਪੁਰ 'ਚ ਇੱਕ-ਇਕ ਸ੍ਰੀ ਗੁਰੂ ਰਵਿਦਾਸ ਜੀ ਆਯੁਰਵੈਦਿਕ ਯੂਨੀਵਰਿਸਟੀ 'ਚ ਪੋਸਟਾਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਕਿ ਲੋਕਾਂ ਦੀ ਸਿਹਤ ਤੰਦਰੁਸਤ ਰੱਖੀ ਜਾ ਸਕੇ। 

ਸਰਕਾਰੀ ਡੈਂਟਲ ਕਾਲਜ ਤੇ ਹਸਪਤਾਲ, ਅੰਮ੍ਰਿਤਸਰ ਤੇ ਪਟਿਆਲਾ ਦੇ 9 ਵਿਭਾਗਾਂ ਵਿੱਚ 39 ਅਸਾਮੀਆਂ ਸੁਰਜੀਤ ਕਰਨ ਦਾ ਫ਼ੈਸਲਾ

 

ਕੈਬਨਿਟ ਨੇ ਸਰਕਾਰੀ ਡੈਂਟਲ ਕਾਲਜ ਤੇ ਹਸਪਤਾਲ, ਅੰਮ੍ਰਿਤਸਰ ਤੇ ਪਟਿਆਲਾ ਦੇ 9 ਵਿਭਾਗਾਂ 'ਚ ਟੀਚਿੰਗ ਫੈਕਲਟੀ ਦੀ ਸਿੱਧੀ ਭਰਤੀ ਕੋਟੇ ਦੀਆਂ ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ ਪੰਜ ਪ੍ਰੋਫੈਸਰ, 10 ਐਸੋਸੀਏਟ ਪ੍ਰੋਫੈਸਰ ਤੇ 24 ਸਹਾਇਕ ਪ੍ਰੋਫੈਸਰਾਂ ਸਮੇਤ ਕੁੱਲ 39 ਅਸਾਮੀਆਂ ਨੂੰ ਸੁਰਜੀਤ ਕਰਦੇ ਹੋਏ ਇਹ ਅਸਾਮੀਆਂ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਦਾਇਰੇ ਵਿੱਚੋਂ ਕੱਢ ਕੇ ਵਿਭਾਗੀ ਚੋਣ ਕਮੇਟੀ ਰਾਹੀਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ। ਇਸ ਨਾਲ ਸਰਕਾਰੀ ਡੈਂਟਲ ਕਾਲਜਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ ਅਤੇ ਨਾਲ ਹੀ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ।

ਪੰਜਾਬ ਲੀਗਲ ਸਰਵਿਸਜ਼ ਅਥਾਰਟੀ ਵਿੱਚ 11 ਅਸਾਮੀਆਂ ਸੁਰਜੀਤ ਕਰਨ ਦੀ ਮਨਜ਼ੂਰੀ

ਮੰਤਰੀ ਮੰਡਲ ਨੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵਿੱਚ ਤਿੰਨ ਰੀਡਰਾਂ, ਚਾਰ ਜੂਨੀਅਰ ਸਕੇਲ ਸਟੈਨੋਗ੍ਰਾਫ਼ਰਾਂ ਅਤੇ ਚਾਰ ਅਹਿਲਮਦ ਸਮੇਤ 11 ਅਸਾਮੀਆਂ ਸੁਰਜੀਤ ਕਰਨ ਨੂੰ ਵੀ ਹਰੀ ਝੰਡੀ ਦੇ ਦਿੱਤੀ। ਇਸ ਤੋਂ ਇਲਾਵਾ ਸੇਵਾਦਾਰਾਂ ਦੀਆਂ ਦੋ ਅਸਾਮੀਆਂ ਆਊਟ ਸੋਰਸ ਰਾਹੀਂ ਭਰੀਆਂ ਜਾਣਗੀਆਂ। ਇਨ੍ਹਾਂ ਅਸਾਮੀਆਂ ਦੇ ਸੁਰਜੀਤ ਹੋਣ ਨਾਲ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਕਾਰਜ-ਕੁਸ਼ਲਤਾ ਵਿੱਚ ਵਾਧਾ ਹੋਵੇਗਾ, ਜਿਸ ਨਾਲ ਕੰਮ ਦੇ ਨਿਬੇੜੇ ਵਿੱਚ ਤੇਜ਼ੀ ਆਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News