ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਕੈਬਨਿਟ ਦਾ ਵੱਡਾ ਫੈਸਲਾ

Monday, Dec 02, 2019 - 06:34 PM (IST)

ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਕੈਬਨਿਟ ਦਾ ਵੱਡਾ ਫੈਸਲਾ

ਚੰਡੀਗੜ੍ਹ (ਵਰੁਣ) : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੋਮਵਾਰ ਨੂੰ ਪੰਜਾਬ ਭਵਨ ਵਿਖੇ ਹੋਈ, ਜਿਸ 'ਚ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਗਈ। ਕੈਬਨਿਟ ਦੀ ਬੈਠਕ ਦੀ ਪ੍ਰਧਾਨਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ। ਬੈਠਕ 'ਚ ਸੂਬਾ ਸਰਕਾਰੀ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਨੂੰ ਸਵੀਕਾਰ ਕਰਦਿਆਂ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਨਿਊ ਪੈਨਸ਼ਨ ਸਕੀਮ 'ਚ ਆਪਣਾ ਹਿੱਸਾ ਵਧਾਉਣ ਦਾ ਫੈਸਲਾ ਲਿਆ। ਨਵੀਂ ਪੈਨਸ਼ਨ ਸਕੀਮ ਭਾਰਤ ਸਰਕਾਰ ਦੇ ਮੁਤਾਬਕ 1 ਅਪ੍ਰੈਲ, 2019 ਤੋਂ ਲਾਗੂ ਹੋਵੇਗੀ।

ਕੈਬਨਿਟ ਨੇ ਨਵੀਂ ਪੈਨਸ਼ਨ ਸਕੀਮ ਤਹਿਤ ਮੁਲਾਜ਼ਮਾਂ ਲਈ ਸੂਬੇ ਦੇ ਮਾਸਿਕ ਮਿਲਾਨ ਯੋਗਦਾਨ ਨੂੰ ਮੂਲ ਵੇਤਨ ਤੇ ਮਹਿੰਗਾਈ ਭੱਤਾ ਦੇ 10 ਤੋਂ 14 ਫੀਸਦੀ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਇਹ ਵਿੱਤ ਮੰਤਰਾਲੇ, ਵਿੱਤੀ ਸੇਵਾ ਵਿਭਾਗ, ਭਾਰਤ ਸਰਕਾਰ ਵਲੋਂ 31 ਜਨਵਰੀ, 2019 ਨੂੰ ਜਾਰੀ ਅਧਿਸੂਚਨਾ ਦੇ ਮੁਤਾਬਕ ਹੈ। ਸਰਕਾਰ ਨੇ ਇਕ ਜਨਵਰੀ, 2004 ਨੂੰ ਜਾਂ ਉਸ ਤੋਂ ਬਾਅਦ ਭਰਤੀ ਹੋਏ ਸੂਬਾ ਸਰਕਾਰ ਦੇ ਸਾਰੇ ਮੁਲਾਜ਼ਮਾਂ ਨੂੰ ਡੈੱਥ ਕਮ ਰਿਟਾਇਰਮੈਂਟ ਗ੍ਰੈਚੂਟੀ ਦਾ ਫਾਇਦਾ ਦੇਣ 'ਤੇ ਵੀ ਸਹਿਮਤੀ ਪ੍ਰਗਟਾਈ ਹੈ। ਇਕ ਹੋਰ ਫੈਸਲੇ 'ਚ ਮੰਤਰੀ ਮੰਡਲ ਨੇ 1 ਜਨਵਰੀ, 2004 ਨੂੰ ਜਾਂ ਉਸ ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੇ ਐਕਸਗ੍ਰੇਸ਼ੀਆ 'ਤੇ ਨਿਰਭਰ ਦੇ ਫਾਇਦੇ ਨੂੰ ਲਾਗੂ ਕਰਨ ਦੀ ਇਜਾਜ਼ਤ ਦੇਣ ਲਈ ਵਿੱਤ ਵਿਭਾਗ ਦੇ ਪ੍ਰਸਤਾਵ ਨੂੰ ਸਹੀ ਰੂਪ ਤੋਂ ਮਨਜ਼ੂਰੀ ਦੇ ਦਿੱਤੀ।


author

Babita

Content Editor

Related News