ਮੰਤਰੀ ਮੰਡਲ ਦਾ ਅਹਿਮ ਫ਼ੈਸਲਾ, ਕ੍ਰਿਸਮਸ ਤੋਂ ਪਹਿਲਾਂ ਈਸਾਈ ਭਾਈਚਾਰੇ ਨੂੰ ਸੌਗਾਤ ਦੇਵੇਗੀ ਚੰਨੀ ਸਰਕਾਰ

Wednesday, Dec 15, 2021 - 09:58 AM (IST)

ਮੰਤਰੀ ਮੰਡਲ ਦਾ ਅਹਿਮ ਫ਼ੈਸਲਾ, ਕ੍ਰਿਸਮਸ ਤੋਂ ਪਹਿਲਾਂ ਈਸਾਈ ਭਾਈਚਾਰੇ ਨੂੰ ਸੌਗਾਤ ਦੇਵੇਗੀ ਚੰਨੀ ਸਰਕਾਰ

ਚੰਡੀਗੜ੍ਹ (ਅਸ਼ਵਨੀ) : ਪੰਜਾਬ ਮੰਤਰੀ ਮੰਡਲ ਦੀ ਮੰਗਲਵਾਰ ਨੂੰ ਹੋਈ ਬੈਠਕ ਤੋਂ ਬਾਅਦ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਵਾਰ ਕ੍ਰਿਸਮਸ ਤੋਂ ਪਹਿਲਾਂ ਈਸਾਈ ਭਾਈਚਾਰੇ ਨੂੰ ਸੌਗਾਤ ਦਿੱਤੀ ਜਾਵੇਗੀ। ਈਸਾਈ ਭਾਈਚਾਰੇ ਨੇ ਮੰਗ ਕੀਤੀ ਸੀ ਕਿ ਯੀਸ਼ੂ ਮਸੀਹ ਜੀ ਦੇ ਨਾਂ ’ਤੇ ਚੇਅਰ ਸਥਾਪਿਤ ਕੀਤੀ ਜਾਵੇ, ਇਸ ’ਤੇ ਮੰਤਰੀ ਮੰਡਲ ਨੇ ਵਿਚਾਰ ਕੀਤਾ ਹੈ। ਇਸ ਕੜੀ ਵਿਚ ਮੁਸਲਮਾਨ ਅਤੇ ਈਸਾਈ ਭਾਈਚਾਰੇ ਦੀ ਲੋੜ ਮੁਤਾਬਕ ਸ਼ਮਸ਼ਾਨਘਾਟ ਲਈ ਜਗ੍ਹਾ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ’ਤੇ 16 ਦਸੰਬਰ ਮਤਲਬ ਵੀਰਵਾਰ ਨੂੰ ਹੋਣ ਵਾਲੀ ਕੈਬਨਿਟ ਬੈਠਕ ਵਿਚ ਮੋਹਰ ਲਗਾਈ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਪਹਿਲੇ ਜਾਂ ਆਖ਼ਰੀ ਦੌਰ 'ਚ? ਨਵੇਂ ਸਾਲ ਦੇ ਸ਼ੁਰੂ 'ਚ ਹੋਵੇਗਾ ਖ਼ੁਲਾਸਾ

ਉੱਥੇ ਹੀ, ਅਗਲੀ ਕੈਬਨਿਟ ਵਿਚ ਪਟਿਆਲਾ ਵਿਚ ਸ਼੍ਰੀਮਦ ਭਗਵਤ ਗੀਤਾ ਅਤੇ ਸ਼੍ਰੀ ਰਾਮਾਇਣ ’ਤੇ ਅਧਿਐਨ ਸੈਂਟਰ ਸਥਾਪਿਤ ਕਰਨ ’ਤੇ ਮੋਹਰ ਲਗਾਈ ਜਾਵੇਗੀ। ਓਪਨ ਯੂਨੀਵਰਸਿਟੀ ਦੀ ਜਗ੍ਹਾ ’ਤੇ ਅਧਿਐਨ ਸੈਂਟਰ ਬਣਾਇਆ ਜਾਵੇਗਾ। ਨਾਲ ਹੀ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਡੇਰਾ ਬੱਲਾਂ ਵਿਚ ਅਧਿਐਨ ਸੈਂਟਰ ਲਈ 100 ਏਕੜ ਜ਼ਮੀਨ ਖ਼ਰੀਦੀ ਜਾਵੇਗੀ। ਜਨਰਲ ਵਰਗ ਲਈ ਕਮਿਸ਼ਨ ਬਣਾਇਆ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਵਿਚ ਹੁਣ ਇੱਟ ਸਸਤੀ ਹੋ ਜਾਵੇਗੀ ਕਿਉਂਕਿ ਹੁਣ 3 ਫੁੱਟ ਤੱਕ ਕੋਈ ਵੀ ਕਿਸਾਨ ਆਪਣੀ ਜ਼ਮੀਨ ਵਿਚੋਂ ਮਿੱਟੀ ਚੁੱਕਵਾ ਸਕਦਾ ਹੈ। ਮੰਤਰੀ ਮੰਡਲ ਨੇ ਇਸ ’ਤੇ ਮੋਹਰ ਲਗਵਾ ਦਿੱਤੀ ਹੈ। ਹੁਣ ਇਸ ਲਈ ਕਿਸੇ ਮਨਜ਼ੂਰੀ ਦੀ ਲੋੜ ਨਹੀਂ ਹੋਵੇਗੀ। ਇਸ ਲਈ ਕੋਈ ਰਾਇਲਟੀ ਨਹੀਂ ਵਸੂਲੀ ਜਾਵੇਗੀ ਅਤੇ ਨਾ ਹੀ ਮਾਈਨਿੰਗ ਦਾ ਕੋਈ ਕਾਨੂੰਨ ਲਾਗੂ ਹੋਵੇਗਾ। ਇੱਟ ਭੱਠੇ ਵਾਲਿਆਂ ਨੂੰ ਮਾਈਨਿੰਗ ਪਾਲਿਸੀ ਤੋਂ ਬਾਹਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਅਸ਼ਵਨੀ ਸ਼ਰਮਾ ਦਾ ਵੱਡਾ ਐਲਾਨ, 'ਪੰਜਾਬ ਦੀਆਂ ਸਾਰੀਆਂ 117 ਸੀਟਾਂ 'ਤੇ ਚੋਣਾਂ ਲੜੇਗੀ ਭਾਜਪਾ'
ਨੌਕਰੀ ਲਈ ਦਸਵੀਂ ਤੱਕ ਪੰਜਾਬੀ ਪਾਸ ਹੋਣਾ ਲਾਜ਼ਮੀ
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਨਗਰ ਨਿਗਮ, ਨਗਰ ਸਥਾਨਕ ਸਰਕਾਰਾਂ ਅਤੇ ਅਰਧ ਸਰਕਾਰੀ ਵਿਭਾਗਾਂ ਵਿਚ ਨੌਕਰੀ ਲਈ ਦਸਵੀਂ ਤੱਕ ਪੰਜਾਬੀ ਪਾਸ ਲਾਜ਼ਮੀ ਦੀ ਵਿਵਸਥਾ ਨਹੀਂ ਸੀ। ਹੁਣ ਪੰਜਾਬੀ ਪਾਸ ਹੋਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਨਾਲ ਬਾਹਰੀ ਸੂਬਿਆਂ ਤੋਂ ਆ ਕੇ ਨੌਕਰੀ ਲੈਣ ਵਾਲਿਆਂ ’ਤੇ ਰੋਕ ਲੱਗੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News