ਮਾਨ ਕੈਬਨਿਟ ਦਾ ਵੱਡਾ ਫ਼ੈਸਲਾ, 600 ਯੂਨਿਟ ਮੁਫ਼ਤ ਬਿਜਲੀ ਗਾਰੰਟੀ 'ਤੇ ਲਾਈ ਮੋਹਰ
Wednesday, Jul 06, 2022 - 03:24 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਹੋਈ ਕੈਬਨਿਟ ਮੀਟਿੰਗ ਦੌਰਾਨ ਵੱਡਾ ਫ਼ੈਸਲਾ ਲੈਂਦਿਆਂ ਮੁਫ਼ਤ ਬਿਜਲੀ ਗਾਰੰਟੀ 'ਤੇ ਮੋਹਰ ਲਾਈ ਗਈ ਹੈ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ। ਆਪਣੇ ਟਵੀਟ 'ਚ ਉਨ੍ਹਾਂ ਨੇ ਕਿਹਾ ਹੈ ਕਿ ਅੱਜ ਕੈਬਨਿਟ ਦੇ ਸਾਥੀਆਂ ਨਾਲ ਅਹਿਮ ਮੀਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਾਡੇ ਵੱਲੋਂ ਦਿੱਤੀ ਗਈ ਸਭ ਤੋਂ ਵੱਡੀ ਗਾਰੰਟੀ ਮੁਫ਼ਤ ਬਿਜਲੀ ਦੇ ਫ਼ੈਸਲੇ 'ਤੇ ਕੈਬਨਿਟ 'ਚ ਮੋਹਰ ਲਾਈ ਗਈ ਹੈ।
ਇਹ ਵੀ ਪੜ੍ਹੋ : ਭਾਰੀ ਮੀਂਹ ਨੇ 'ਚੰਡੀਗੜ੍ਹ-ਮੋਹਾਲੀ' ਕੀਤਾ ਪਾਣੀਓਂ-ਪਾਣੀ, ਤਸਵੀਰਾਂ 'ਚ ਦੇਖੋ ਕਿਹੋ ਜਿਹੇ ਰਹੇ ਹਾਲਾਤ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹਰ ਬਿੱਲ 'ਤੇ 600 ਯੂਨਿਟ (2 ਮਹੀਨੇ ਦੇ ਬਿੱਲ 'ਤੇ) ਮੁਫ਼ਤ ਬਿਜਲੀ ਪੰਜਾਬ ਦੇ ਲੋਕਾਂ ਨੂੰ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ ਅਤੇ ਪੰਜਾਬੀਆਂ ਨਾਲ ਕੀਤਾ ਆਪਣਾ ਹਰ ਵਾਅਦਾ ਪੂਰਾ ਕਰਾਂਗੇ।
ਇਹ ਵੀ ਪੜ੍ਹੋ : ਜ਼ੀਰਕਪੁਰ 'ਚ ਭਾਰੀ ਮੀਂਹ ਕਾਰਨ ਸਕੂਲ ਬੱਸ ਪਲਟੀ, ਦੇਖੋ ਹਾਦਸੇ ਦਾ ਮੰਜ਼ਰ ਬਿਆਨ ਕਰਦੀਆਂ ਤਸਵੀਰਾਂ
ਦੱਸਣਯੋਗ ਹੈ ਕਿ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 855 ਨਵੇਂ ਭਰਤੀ ਹੋਏ ਪਟਵਾਰੀਆਂ ਨੂੰ ਵੀ ਨਿਯੁਕਤੀ ਪੱਤਰ ਸੌਂਪੇ ਗਏ ਅਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਈਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨ ਲਈ ਕਿਹਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ