ਪੰਜਾਬ ਕੈਬਨਿਟ ਨੇ ਲਏ ਅਹਿਮ ਫ਼ੈਸਲੇ! ਮੰਤਰੀ ਨੇ ਮੀਟਿੰਗ ਮਗਰੋਂ ਕੀਤਾ ਐਲਾਨ
Monday, Oct 13, 2025 - 06:02 PM (IST)

ਚੰਡੀਗੜ੍ਹ (ਵੈੱਬ ਡੈਸਕ): ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਦੌਰਾਨ ਕਈ ਵੱਡੇ ਫ਼ੈਸਲਿਆਂ 'ਤੇ ਮੋਹਰ ਲਗਾਈ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਬਰਿੰਦਰ ਗੋਇਲ ਨੇ ਮੀਟਿੰਗ ਮਗਰੋਂ ਪ੍ਰੈੱਸ ਕਾਨਫ਼ਰੰਸ ਕਰ ਕੇ ਇਨ੍ਹਾਂ ਫ਼ੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਇਹ ਖ਼ਬਰ ਵੀ ਪੜ੍ਹੋ - ਸਮੇਂ ਸਿਰ ਵਿਆਹ ਨਾ ਕਰਵਾਉਣ ਵਾਲਿਆਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਹੋ ਸਕਦੀ ਹੈ ਜਾਨਲੇਵਾ ਬਿਮਾਰੀ
ਇਸ ਦੌਰਾਨ ਉਨ੍ਹਾਂ ਦੱਸਿਆ ਕਿ ਜੇਲ੍ਹਾਂ ਵਿਚੋਂ ਨਸ਼ਾ ਖ਼ਤਮ ਕਰਨ ਦੇ ਮੰਤਵ ਨਾਲ ਹੁਣ ਜੇਲ੍ਹਾਂ ਵਿਚ ਸਨਿਫ਼ਰ ਡੌਗ ਤਾਇਨਾਤ ਕੀਤੇ ਜਾਣਗੇ। ਅੱਜ ਦੀ ਮੀਟਿੰਗ ਵਿਚ ਇਨ੍ਹਾਂ ਡੌਗਜ਼ ਦੀ ਖ਼ਰੀਦ ਲਈ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹੜ੍ਹ ਪੀੜਤਾਂ ਦੇ ਮੁਆਵਜ਼ੇ ਨੂੰ ਵੀ ਅਮਲੀ ਜਾਮਾ ਪਹਿਣਾਇਆ ਗਿਆ ਹੈ, ਜਿਸ ਤਹਿਤ ਪ੍ਰਤੀ ਏਕੜ 20 ਹਜ਼ਾਰ ਰੁਪਏ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਹੁਣ ਹੜ੍ਹ ਪੀੜਤਾਂ ਨੂੰ ਟੁੱਟੇ ਹੋਏ ਘਰਾਂ ਦੀ ਮੁਰੰਮਤ ਦੇ ਲਈ 40 ਹਜ਼ਾਰ ਰੁਪਏ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ; ਦੁਪਹਿਰ 2 ਵਜੇ ਤਕ...
ਇਸ ਤੋਂ ਇਲਾਵਾ ਈ-ਆਕਸ਼ਨ ਪਾਲਿਸੀ, ਬਹੁ-ਮੰਜ਼ਿਲਾ ਫਲੈਟਾਂ ਲਈ ਸਹਿਕਾਰੀ ਸੁਸਾਇਟੀਜ਼ ਨੂੰ ਜਗ੍ਹਾ ਅਲਾਟ ਕਰਨ ਸਬੰਧੀ ਨੀਤੀ ਨੂੰ ਮਨਜ਼ੂਰੀ, ਦਰਿਆਵਾਂ ਦੀ ਸਫ਼ਾਈ ਤੇ ਡਿਸਲਟਿੰਗ ਦੇ ਟੈਂਡਰ ਲਾਏ ਜਾਣ ਸਮੇਤ ਹੋਰ ਵੀ ਅਹਿਮ ਫ਼ੈਸਲਿਆਂ 'ਤੇ ਮੋਹਰ ਲਗਾਈ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8