ਪੰਜਾਬ ਕੈਬਨਿਟ ਦੀ ਮੀਟਿੰਗ ਖਤਮ, ਕਿਸਾਨਾਂ ਲਈ ਲਿਆ ਵੱਡਾ ਫੈਸਲਾ

09/20/2017 7:53:45 PM

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਵਿਚ ਪੰਜਾਬ ਸਰਕਾਰ ਨੇ ਕਿਸਾਨ ਕਰਜ਼ਾ ਮੁਆਫੀ ਦੀ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਪੰਜਾਬ ਕੈਬਨਿਟ ਨੇ 31 ਮਾਰਚ 2017 ਤੋਂ ਬਾਅਦ ਕਿਸਾਨ ਦੇ ਵਿਆਜ਼ ਵੀ ਸਰਕਾਰ ਵਲੋਂ ਅਦਾ ਕਰਨ ਦਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਦੋ ਲੱਖ ਰੁਪਏ ਤਕ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਨੂੰ ਹੁਣ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਗੱਲਬਾਤ ਕਰਦੇ ਹੋਏ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕੈਬਨਿਟ ਦੇ ਇਸ ਫੈਸਲੇ ਨੂੰ ਚੋਣ ਕਮਿਸ਼ਨ ਦੇ ਇਜਾਜ਼ਤ ਨਾਲ ਹੀ ਲਾਗੂ ਕੀਤਾ ਜਾਵੇਗਾ।


Related News