ਚੋਣਾਂ ਤੋਂ ਬਾਅਦ ਪੰਜਾਬ ਕੈਬਨਿਟ ਦੀ ਪਹਿਲੀ ਅਹਿਮ ਮੀਟਿੰਗ ਅੱਜ
Thursday, Jun 06, 2019 - 09:28 AM (IST)
ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਬਾਅਦ ਵੀਰਵਾਰ ਨੂੰ ਪੰਜਾਬ ਕੈਬਨਿਟ ਦੀ ਪਹਿਲੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਦੌਰਾਨ 2 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਬਾਰੇ ਰਣਨੀਤੀ, ਮਾੜੀ ਕਾਰਗੁਜ਼ਾਰੀ ਵਾਲੇ ਮੰਤਰੀਆਂ ਦੀ ਛਾਂਟੀ ਬਾਰੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ ਮੋਹਾਲੀ 'ਚ ਮੈਡੀਕਲ ਕਾਲਜ ਸ਼ੁਰੂ ਸਬੰਧੀ ਗੱਲਬਾਤ ਹੋ ਸਕਦੀ ਹੈ ਅਤੇ ਪਟਿਆਲਾ 'ਚ ਖੇਡ ਯੂਨੀਵਰਸਿਟੀ ਨੂੰ ਮਨਜ਼ੂਰੀ ਮਿਲ ਸਕਦੀ ਹੈ। ਦੱਸ ਦੇਈਏ ਕਿ ਕੈਬਨਿਟ ਦੀ ਇਹ ਮੀਟਿੰਗ ਵੀਰਵਾਰ ਨੂੰ 11.30 ਦੇ ਕਰੀਬ 'ਪੰਜਾਬ ਸਿਵਲ ਸਕੱਤਰੇਤ' 'ਚ ਹੋਵੇਗੀ।