ਪੰਜਾਬ ਕੈਬਨਿਟ ਦੀ 31 ਤਰੀਕ ਨੂੰ ਹੋਣ ਵਾਲੀ ਬੈਠਕ ਰੱਦ

Wednesday, Oct 30, 2019 - 09:37 AM (IST)

ਪੰਜਾਬ ਕੈਬਨਿਟ ਦੀ 31 ਤਰੀਕ ਨੂੰ ਹੋਣ ਵਾਲੀ ਬੈਠਕ ਰੱਦ

ਚੰਡੀਗੜ੍ਹ (ਵਰੁਣ) : ਪੰਜਾਬ ਵਜ਼ਾਰਤ ਦੀ 31 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਰੱਦ ਹੋ ਗਈ ਹੈ, ਜੋ ਕਿ ਹੁਣ ਪਹਿਲੀ ਨਵੰਬਰ ਨੂੰ ਪੰਜਾਬ ਸਿਵਲ ਸਕੱਤਰੇਤ 'ਚ ਸਵੇਰੇ 11.30 ਵਜੇ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੁਲਤਾਨਪੁਰ ਲੋਧੀ 'ਚ 550ਵੇਂ ਗੁਰਪੁਰਬ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾਣਾ ਹੈ। ਮੀਟਿੰਗ ਦੌਰਾਨ 6 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦੇ ਸੱਦੇ ਗਏ ਵਿਸ਼ੇਸ਼ ਇਜਲਾਸ ਸਮੇਕ ਕੁਝ ਹੋਰ ਏਜੰਡਿਆਂ ਬਾਰੇ ਚਰਚਾ ਕੀਤੀ ਜਾਵੇਗੀ।


author

Babita

Content Editor

Related News