ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ 2 ਦਸੰਬਰ ਨੂੰ
Thursday, Nov 28, 2019 - 12:09 PM (IST)

ਚੰਡੀਗੜ੍ਹ (ਰਮਨਜੀਤ) : ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ 2 ਦਸੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹੋਣ ਜਾ ਰਹੀ ਹੈ। ਇਸ ਮੀਟਿੰਗ ਦੌਰਾਨ ਅਹਿਮ ਮਾਮਲਿਆਂ 'ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ। ਭਾਵੇਂ ਹੀ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ ਪਰ ਅਜਿਹੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਸੂਬਾ ਸਰਕਾਰ ਨੂੰ ਵਿੱਤੀ ਸੰਕਟ ਕਾਰਨ ਪੈਦਾ ਹੋਏ ਹਾਲਾਤ ਸਬੰਧੀ ਵਿਚਾਰਾਂ ਹੋਣ।