ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ, ਵਿੱਤੀ ਸੰਕਟ ''ਤੇ ਹੋਵੇਗੀ ਚਰਚਾ
Monday, Dec 02, 2019 - 09:58 AM (IST)

ਚੰਡੀਗੜ੍ਹ (ਵਰੁਣ) : ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ 2 ਦਸੰਬਰ ਮਤਲਬ ਕਿ ਅੱਜ ਪੰਜਾਬ ਭਵਨ ਵਿਖੇ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਵੇਗੀ ਅਤੇ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਮੀਟਿੰਗ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਸੂਬੇ ਦੀ ਆਰਥਿਕ ਸਥਿਤੀ 'ਤੇ ਚਰਚਾ ਕੀਤੀ ਜਾਵੇਗੀ। ਸੂਬੇ 'ਚ ਚੱਲ ਰਹੇ ਆਰਥਿਕ ਸੰਕਟ ਨੂੰ ਲੈ ਕੇ ਮਨਪ੍ਰੀਤ ਸਿੰਘ ਬਾਦਲ ਮੰਗਲਵਾਰ ਨੂੰ ਦਿੱਲੀ ਜਾ ਕੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨਾਲ ਵੀ ਮੁਲਾਕਾਤ ਕਰਨਗੇ।