ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 20 ਦਸੰਬਰ ਨੂੰ

12/17/2019 9:32:31 AM

ਚੰਡੀਗੜ੍ਹ (ਵਰੁਣ) : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 20 ਦਸੰਬਰ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਸੈਕਟਰ-3 ਸਥਿਤ ਪੰਜਾਬ ਭਵਨ ਵਿਖੇ ਰੱਖੀ ਗਈ ਹੈ, ਜਿਸ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਵੱਖ-ਵੱਖ ਏਜੰਡਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਅਹਿਮ ਫੈਸਲੇ ਲਏ ਜਾਣਗੇ। ਦੱਸ ਦੇਈਏ ਕਿ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ 18 ਤਰੀਕ ਨੂੰ ਰੱਖੀ ਗਈ ਸੀ, ਜੋ ਕਿ ਬਾਅਦ 'ਚ ਬਦਲ ਕੇ 20 ਦਸੰਬਰ ਨੂੰ ਰੱਖੀ ਗਈ ਹੈ।

Babita

This news is Content Editor Babita